18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਹਿਜਪ੍ਰੀਤ ਕੌਰ ਮੰਨਤ ਨੇ ਇਕੋ ਸਮੇਂ 6 ਸਨਮਾਨ ਹਾਸਿਲ ਕਰਕੇ ਰਚਿਆ ਇਤਿਹਾਸ

ਬਠਿੰਡਾ, 17 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸੇਂਟ ਜੇਵੀਅਰਜ਼ ਹਾਈ ਸਕੂਲ ਬਠਿੰਡਾ ਵਲੋਂ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਤੋਂ ਬਾਅਦ ਟੌਪਰ ਵਿਦਿਆਰਥੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣ ਸਹਿਜਪ੍ਰੀਤ ਕੌਰ ਮੰਨਤ ਨੇ ਇਕੋ ਸਮੇਂ 6 ਪ੍ਰਮੁੱਖ ਐਵਾਰਡ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।

6 ਐਵਾਰਡ ਜਿੱਤਣ ਮਗਰੋਂ ਖ਼ੁਸ਼ੀ ਜ਼ਾਹਿਰ ਕਰਦੀ ਹੋਈ ਸਹਿਜਪ੍ਰੀਤ ਕੌਰ ਮੰਨਤ। 18-08-2026
ਬਠਿੰਡਾ, 17 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸੇਂਟ ਜੇਵੀਅਰਜ਼ ਹਾਈ ਸਕੂਲ ਬਠਿੰਡਾ ਵਲੋਂ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਤੋਂ ਬਾਅਦ ਟੌਪਰ ਵਿਦਿਆਰਥੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣ ਸਹਿਜਪ੍ਰੀਤ ਕੌਰ ਮੰਨਤ ਨੇ ਇਕੋ ਸਮੇਂ 6 ਪ੍ਰਮੁੱਖ ਐਵਾਰਡ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਸਹਿਜਪ੍ਰੀਤ ਨੇ ਪ੍ਰਿੰਸੀਪਲ ਐਵਾਰਡ, 95 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਦਾ ਵਿਸ਼ੇਸ਼ ਐਵਾਰਡ, ਇਕਨਾਮਿਕਸ ਅਤੇ ਅਕਾਊਂਟੈਂਸੀ ਵਿਸ਼ਿਆਂ ਵਿਚ ਟੌਪਰ ਐਵਾਰਡ, ਕਾਮਰਸ ਸਟ੍ਰੀਮ ਵਿਚ ਦੂਜਾ ਸਥਾਨ ਅਤੇ ਸਕੂਲ ਦੇ ਆਲ-ਓਵਰ ਨਤੀਜਿਆਂ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਹਿਜਪ੍ਰੀਤ ਨੇ ਆਪਣੀ ਸਫ਼ਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ, ਸਕੂਲ ਦੇ ਫਾਦਰ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਨੂੰ ਦਿੱਤਾ। ਉਸ ਦੀ ਇਸ ਪ੍ਰਾਪਤੀ ਨਾਲ ਪਰਿਵਾਰ ਵਿਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਸਕੂਲੀ ਸਿੱਖਿਆ ਪੂਰੀ ਕਰਨ ਉਪਰੰਤ ਸਹਿਜਪ੍ਰੀਤ ਹੁਣ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਆਪਣੀ ਉੱਚ ਸਿੱਖਿਆ ਹਾਸਲ ਕਰ ਰਹੀ ਹੈ।
ਪਿਛਲੀ ਖ਼ਬਰ ਪਿੰਡ ਫੁੱਲੋ ਮਿੱਠੀ ਦੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਸਟੇਟ ਬੈਂਕ ਇੰਡੀਆ ਦਾ ਪ੍ਰਿੰਟਰ ਅਤੇ ਏ . ਟੀ . ਐਮ . ਬੰਦ ਰਹਿਣ ਕਾਰਨ ਲੋਕ ਪ੍ਰੇਸ਼ਾਨ ਬੈਂਕ ਬੰਦ ਹੋਣ ਤੇ ਉਕਤ ਮਸ਼ੀਨਾਂ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।