19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਦਸਮੇਸ਼ ਸਕੂਲ ਦੇ ਖਿਡਾਰੀਆਂ ਦਾ ਜ਼ੋਨ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਸਰਦੂਲਗੜ੍ਹ, 18 ਅਗਸਤ (ਜੀ. ਐਮ.

ਅਜੀਤ ਡੈਸਕ 19-08-2026
ਸਰਦੂਲਗੜ੍ਹ, 18 ਅਗਸਤ (ਜੀ.ਐਮ. ਅਰੋੜਾ)- ਜ਼ੋਨ ਪੱਧਰੀ ਰੱਸਾ-ਕੱਸੀ ਮੁਕਾਬਲਿਆਂ ’ਚ 1 ਸੋਨ ਤਗਮਾ ਅਤੇ 1 ਚਾਂਦੀ ਤਗਮਾ ਜਿੱਤ ਕੇ ਸਥਾਨਕ ਦਸਮੇਸ਼ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕੋਆਰਡੀਨੇਟਰ ਪ੍ਰਿੰਸੀਪਲ ਦਿਲਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਦਸਮੇਸ਼ ਕਾਨਵੈਂਟ ਸਕੂਲ ਦੇ ਅੰਡਰ-19 ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਸੋਨ ਤਗਮਾ ਅਤੇ ਦਸਮੇਸ਼ ਇੰਟਰਨੈਸ਼ਨਲ ਸਕੂਲ ਦੇ ਅੰਡਰ-19 ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਰੱਸਾ-ਕੱਸੀ ਟੀਮ ਕੋਚ ਡੀ.ਪੀ.ਈ ਮਨਦੀਪ ਸਿੰਘ, ਗੁਰਸੇਵਕ ਸਿੰਘ, ਅਮਨਦੀਪ ਸਿੰਘ, ਗੁਰਜੀਤ ਸਿੰਘ, ਰਮਨਦੀਪ ਸਿੰਘ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਚਿੱਟਾ, ਨਸ਼ੀਲੀਆਂ ਗੋਲੀਆਂ ਤੇ ਲਾਹਣ ਬਰਾਮਦ ਅਗਲੀ ਖ਼ਬਰ ਐੱਨ. ਐੱਚ. ਐੱਮ. ਕਾਮਿਆਂ ਦੀ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।