ਤਰਸੇਮ ਸਿੰਘ ਖ਼ਾਲਸਾ ਨੇ ਪਰਵਿੰਦਰ ਸਿੰਘ ਝੋਟਾ ਨਾਲ ਕੀਤੀ ਮਿਲਣੀ
ਮਾਨਸਾ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਸਰਪ੍ਰਸਤ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਤਰਸੇਮ ਸਿੰਘ ਖ਼ਾਲਸਾ ਨੇ ਇੱਥੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਣੀ ਕੀਤੀ। ਉਨ੍ਹਾਂ ਝੋਟਾ ਤੇ ਟੀਮ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋੜ ਹੈ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਦੀ ਅਤੇ ਨੌਜਵਾਨਾਂ ਨੂੰ ਸਿੱਖੀ ਦੇ ਲੜ ਲਾਉਣ ਦੀ।
ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਗ੍ਰਹਿ ਮਾਨਸਾ ਵਿਖੇ ਮਿਲਣੀ ਸਮੇਂ ਤਰਸੇਮ ਸਿੰਘ ਖ਼ਾਲਸਾ। ਅਜੀਤ ਤਸਵੀਰ
19-08-2026