70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਦੂਜੇ ਦਿਨ ਦਿਲਚਸਪ ਮੁਕਾਬਲੇ
ਮਾਨਸਾ, 19 ਅਗਸਤ (ਰਾਵਿੰਦਰ ਸਿੰਘ ਰਵੀ)- 70ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਸਕੂਲ ਖੇਡਾਂ ਦੇ ਦੂਜੇ ਦਿਨ ਦਿਲਚਸਪ ਮੁਕਾਬਲੇ ਵੇਖਣ ਨੂੰ ਮਿਲੇ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਲੱਧੜ ਨੇ ਦੱਸਿਆ ਕਿ ਅੰਡਰ-17 ਦੇ 42 ਕਿੱਲੋ ਭਾਰ ਵਰਗ ਬਾਕਸਿੰਗ ਮੁਕਾਬਲਿਆਂ ’ਚ ਗਗਨਦੀਪ ਕੌਰ ਬੁਢਲਾਡਾ ਨੇ ਪਹਿਲਾ ਅਤੇ ਗਗਨਦੀਪ ਕੌਰ ਸਰਦੂਲਗੜ੍ਹ ਨੇ ਦੂਜਾ ਸਥਾਨ ਹਾਸਲ ਕੀਤਾ ਜਦਕਿ 42-44 ਕਿੱਲੋ ਭਾਰ ਵਰਗ ’ਚ ਗੁਰਲੀਨ ਕੌਰ ਪਹਿਲੇ ਅਤੇ ਭਵਿਆ ਬਰੇਟਾ ਦੂਜੇ ਸਥਾਨ ’ਤੇ ਰਹੀ।
ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਦੌਰਾਨ ਬਾਕਸਿੰਗ ਮੈਚ ਦਾ ਦ੍ਰਿਸ਼। ਅਜੀਤ ਤਸਵੀਰ
20-08-2026