21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜ਼ਿਲ੍ਹਾ ਪੱਧਰੀ ਤੀਰ-ਅੰਦਾਜ਼ੀ ਤੇ ਬਾਸਕਟਬਾਲ ਮੁਕਾਬਲਿਆਂ ’ਚ ਵਿੱਦਿਆ ਮੰਦਰ ਦੀਆਂ ਖਿਡਾਰਨਾਂ ਜੇਤੂ

ਭੀਖੀ, 20 ਅਗਸਤ (ਬਲਕਾਰ ਸਿੰਘ ਸਹੋਤਾ)- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ (ਸੀ. ਬੀ.

ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੀਆਂ ਜੇਤੂ ਖਿਡਾਰਨਾਂ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨਾਲ। ਤਸਵੀਰ : ਬਲਕਾਰ ਸਿੰਘ ਸਹੋਤਾ 21-08-2026
ਭੀਖੀ, 20 ਅਗਸਤ (ਬਲਕਾਰ ਸਿੰਘ ਸਹੋਤਾ)- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ (ਸੀ.ਬੀ.ਐੱਸ.ਈ.) ਦੀ 8ਵੀਂ ਜਮਾਤ ਦੀ ਵਿਦਿਆਰਥਣ ਰੂਪਪ੍ਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਖੇਡਾਂ ਦੇ ਅੰਡਰ-14 ਸਾਲ ਵਰਗ ਦੇ ਤੀਰ-ਅੰਦਾਜ਼ੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਬਾਸਕਟਬਾਲ ਮੁਕਾਬਲਿਆਂ ’ਚ ਵੀ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਟੀਮ ਭਾਵਨਾ ਦਾ ਬਾਖ਼ੂਬੀ ਪ੍ਰਦਰਸ਼ਨ ਕਰਦਿਆਂ ਅੰਡਰ-19 ਲੜਕੀਆਂ ਦੀ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਜਦਕਿ ਅੰਡਰ-14 ਲੜਕੀਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਹਾਸਲ ਕੀਤਾ। ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਖਿਡਾਰਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਖਿਡਾਰਨਾਂ ਨੂੰ ਭਵਿੱਖ ’ਚ ਵੀ ਜੋਸ਼ ਅਤੇ ਸਮਰਪਣ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਵਪਾਰ ਮੰਡਲ ਵਲੋਂ ਛੋਟੇ ਦੁਕਾਨਦਾਰਾਂ ਨੂੰ ਜੀ.ਐੱਸ.ਟੀ. ਤੋਂ ਮੁਕਤ ਕਰਨ ਦੀ ਮੰਗ ਅਗਲੀ ਖ਼ਬਰ ਖੇਡ ਮੁਕਾਬਲਿਆਂ ’ਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਨੇ ਸੋਨ ਤੇ ਚਾਂਦੀ ਦੇ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।