21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਨੰਬਰਦਾਰ ਯੂਨੀਅਨ ਦੀ ਮੰਗਾਂ ਤੇ ਸਮੱਸਿਆਵਾਂ ਸੰਬੰਧੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ

ਮਾਨਸਾ, 20 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਨੰਬਰਦਾਰ ਯੂਨੀਅਨ ਦੀ ਸਥਾਨਕ ਨੰਬਰਦਾਰ ਭਵਨ ਵਿਖੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ’ਚ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਮੰਗਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਨੰਬਰਦਾਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਸਰਕਾਰ ਮੰਗਾਂ ਮੰਨਣ ਤੋਂ ਭੱਜ ਰਹੀ ਹੈ, ਜਿਸ ਕਾਰਨ ਉਨ੍ਹਾਂ ’ਚ ਰੋਸ ਹੈ।

ਅਜੀਤ ਡੈਸਕ 21-08-2026
ਮਾਨਸਾ, 20 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਨੰਬਰਦਾਰ ਯੂਨੀਅਨ ਦੀ ਸਥਾਨਕ ਨੰਬਰਦਾਰ ਭਵਨ ਵਿਖੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ’ਚ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਮੰਗਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਨੰਬਰਦਾਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਸਰਕਾਰ ਮੰਗਾਂ ਮੰਨਣ ਤੋਂ ਭੱਜ ਰਹੀ ਹੈ, ਜਿਸ ਕਾਰਨ ਉਨ੍ਹਾਂ ’ਚ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰਾਂ ਦੀਆਂ ਸਾਰੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਮੰਨੀਆਂ ਜਾਣ। ਆਗੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਨੰਬਰਦਾਰ ਬਲਦੇਵ ਸਿੰਘ ਕੋਟੜਾ, ਹਰਮੇਲ ਸਿੰਘ ਬੀਰ ਖ਼ੁਰਦ, ਅਮਰੀਕ ਸਿੰਘ ਖੁਡਾਲ, ਗਮਦੂਰ ਸਿੰਘ, ਮਿੱਠੂ ਸਿੰਘ ਬਹਾਦਰਪੁਰ, ਕੁਲਵੰਤ ਸਿੰਘ ਰਾਮਦਿੱਤੇ ਵਾਲਾ, ਗੁਰਜੀਵਨ ਸਿੰਘ ਮਾਖਾ, ਬਲਦੇਵ ਸਿੰਘ ਖੋਖਰ, ਗੁਰਤੇਜ ਸਿੰਘ ਭੈਣੀਬਾਘਾ, ਕੁਲਸੇਤਰ ਸਿੰਘ ਬੁਰਜ ਹਰੀ, ਨਿਰਮਲ ਸਿੰਘ ਤਾਮਕੋਟ, ਜੰਟਾ ਸਿੰਘ ਬੁਰਜ ਢਿੱਲਵਾਂ, ਗੁਰਜੰਟ ਸਿੰਘ ਝੱਬਰ, ਕਰਮ ਸਿੰਘ ਭੀਖੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਬਹਿਲੋ ਗਰਲਜ਼ ਕਾਲਜ ਵਿਖੇ ਏ. ਆਈ. ਵਿਸ਼ੇ ’ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਵਿਖੇ ਨਾਟਕਕਾਰ ਪ੍ਰੋ. ਔਲਖ ਦੇ ਜਨਮ ਦਿਨ ਮੌਕੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।