ਭਾਈ ਬਹਿਲੋ ਗਰਲਜ਼ ਕਾਲਜ ਵਿਖੇ ਏ. ਆਈ. ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਮਾਨਸਾ, 20 ਅਗਸਤ (ਧਾਲੀਵਾਲ)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਵਿਖੇ ‘ਮਸਨੂਈ ਬੁੱਧੀ ਦੇ ਨਾਲ-ਨਾਲ ਰੋਜ਼ਗਾਰ ’ਚ ਵੀ ਸਹਾਇਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਮਾਈਕ੍ਰੋਸਾਫਟ ਕੰਪਨੀ ਦੇ ਸੀਨੀਅਰ ਫੈਕਲਟੀ ਮੈਂਬਰ ਆਨੰਦ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਮਹੱਤਤਾ ਅਤੇ ਇਸ ਦੇ ਵਿੱਦਿਅਕ ਤੇ ਰੋਜ਼ਗਾਰ ਦੇ ਖੇਤਰ ’ਚ ਉਪਯੋਗਤਾ ਬਾਰੇ ਦੱਸਿਆ।
ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਵਿਖੇ ਸੈਮੀਨਾਰ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ। ਅਜੀਤ ਤਸਵੀਰ
21-08-2026