21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਗੁਰੂ ਰਵਿਦਾਸ ਦੇ 650ਵੇਂ ਜੈਅੰਤੀ ਉਤਸਵ ਸੰਬੰਧੀ ਸਮਾਗਮ ਕਰਵਾਇਆ

ਬੁਢਲਾਡਾ, 20 ਅਗਸਤ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜੈਅੰਤੀ ਉਤਸਵ ਦੀ ਲੜੀ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਵਿਖੇ ਸਮਾਗਮ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਐਸ.

ਬੁਢਲਾਡਾ ਵਿਖੇ ਸਮਾਗਮ ਮੌਕੇ ਡਾ. ਕਰਨੈਲ ਬੈਰਾਗੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦੇ ਹੋਏ ਐਸ.ਡੀ.ਐਮ. ਗੁਰਮੀਤ ਕੁਮਾਰ। ਤਸਵੀਰ : ਟੋਨੀ ਬੁਢਲਾਡਾ 21-08-2026
ਬੁਢਲਾਡਾ, 20 ਅਗਸਤ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜੈਅੰਤੀ ਉਤਸਵ ਦੀ ਲੜੀ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਵਿਖੇ ਸਮਾਗਮ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਐਸ. ਡੀ. ਐਮ. ਗੁਰਮੀਤ ਕੁਮਾਰ ਸ਼ਾਮਿਲ ਹੋਏ। ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਮਾਜ ’ਚ ਉਨ੍ਹਾਂ ਵਲੋਂ ਅਪਣਾਈ ਗਈ ਕਿਰਤ ਦੀ ਸ਼ਕਤੀ ’ਤੇ ਚਾਨਣਾ ਪਾਇਆ। ਮੁੱਖ ਬੁਲਾਰੇ ਦੇ ਤੌਰ ’ਤੇ ਪੁੱਜੇ ਡਾ. ਕਰਨੈਲ ਸਿੰਘ ਬੈਰਾਗੀ ਪ੍ਰਿੰਸੀਪਲ ਸ਼ਿਵ ਸ਼ਕਤੀ ਕਾਲਜ ਭੀਖੀ ਨੇ ਗੁਰੂ ਜੀ ਦੇ ਸੰਘਰਸ਼ਸ਼ੀਲ ਜੀਵਨ, ਬਰਾਬਰਤਾ ਦੇ ਸੰਦੇਸ਼, ਸਹਿਣਸ਼ੀਲਤਾ ਅਤੇ ਸੇਵਾ ਭਾਵਨਾ ਦੀਆਂ ਸਾਖੀਆਂ ਸੁਣਾਉਣੀਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਦ ਚਿੰਨ੍ਹਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ ਨੇ ਵੀ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਚੰਗੇ ਰਸਤੇ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਸਕੂਲ ਇੰਚਾਰਜ ਪ੍ਰਦੀਪ ਤਾਇਲ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ੍ਹ ਭੇਟ ਕੀਤੇ। ਇਸ ਮੌਕੇ ਨੋਡਲ ਅਫ਼ਸਰ ਵਿਜੇ ਚਾਰਿਆ, ਇਲੈੱਕਸ਼ਨ ਕਾਨੂੰਗੋ ਅਮਰਨਾਥ, ਨਵਨੀਤ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਅਕੈਡਮੀ ਕਾਹਨੇਵਾਲਾ ਦੀਆਂ ਖਿਡਾਰਨਾਂ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅਰਵਿੰਦ ਨਗਰ ’ਚ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।