21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਦਸਮੇਸ਼ ਸਕੂਲ ਦੇ ਖਿਡਾਰੀਆਂ ਦਾ ਹੈਂਡਬਾਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਸਰਦੂਲਗੜ੍ਹ, 20 ਅਗਸਤ (ਜੀ. ਐਮ.

ਦਸਮੇਸ਼ ਸਕੂਲ ਸਰਦੂਲਗੜ੍ਹ ਦੇ ਹੈਂਡਬਾਲ ਮੁਕਾਬਲਿਆਂ ’ਚੋਂ ਜੇਤੂ ਖਿਡਾਰੀ ਕੋਚਾਂ ਨਾਲ। ਤਸਵੀਰ : ਜੀ.ਐਮ. ਅਰੋੜਾ 21-08-2026
ਸਰਦੂਲਗੜ੍ਹ, 20 ਅਗਸਤ (ਜੀ.ਐਮ. ਅਰੋੜਾ)- ਸਥਾਨਕ ਦਸਮੇਸ਼ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1 ਸੋਨ, 3 ਚਾਂਦੀ ਅਤੇ 2 ਕਾਂਸੇ ਸਮੇਤ ਕੁੱਲ 6 ਤਗਮੇ ਜਿੱਤੇ ਹਨ। ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਅੰਡਰ-19 ਲੜਕਿਆਂ ਨੇ ਪਹਿਲਾ ਤੇ ਅੰਡਰ-19 ਲੜਕੀਆਂ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਤੇ ਅੰਡਰ-14 ਲੜਕਿਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਜਦਕਿ ਅੰਡਰ-14 ਤੇ ਅੰਡਰ-17 ਲੜਕੀਆਂ ਨੇ ਤੀਜਾ ਸਥਾਨ ਹਾਸਲ ਕਰਦਿਆਂ ਕਾਂਸੇ ਦੇ ਤਗਮੇ ਜਿੱਤੇ। ਉਨ੍ਹਾਂ ਹੈਂਡਬਾਲ ਟੀਮ ਕੋਚ ਮਨਦੀਪ ਸਿੰਘ, ਗੁਰਸੇਵਕ ਸਿੰਘ, ਅਵਤਾਰ ਸਿੰਘ ਅਤੇ ਅਮਨਦੀਪ ਸਿੰਘ ਨੂੰ ਵਧਾਈ ਦਿੰਦਿਆਂ ਜਿਲ੍ਹਾ ਪੱਧਰੀ ਮੁਕਾਬਲਿਆਂ ’ਚੋਂ ਵੀ ਵਧੀਆ ਕਾਰਗੁਜਾਰੀ ਦਿਖਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਐੱਨ.ਐੱਚ.ਐੱਮ ਕਾਮਿਆਂ ਨੇ ਹੜਤਾਲ ਦੇ ਚਲਦਿਆਂ ਸਰਕਾਰ ਦੇ ਲਾਰਿਆਂ ਦੀ ਪੰਡ ਸਾੜੀ ਅਗਲੀ ਖ਼ਬਰ ਦਸਮੇਸ਼ ਇੰਟਰਨੈਸ਼ਨਲ ਸਕੂਲ ਦੇ ਸਕੇਟਿੰਗ ਖਿਡਾਰੀਆਂ ਜਿੱਤੇ 24 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।