21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਐੱਨ.ਐੱਚ.ਐੱਮ ਕਾਮਿਆਂ ਨੇ ਹੜਤਾਲ ਦੇ ਚਲਦਿਆਂ ਸਰਕਾਰ ਦੇ ਲਾਰਿਆਂ ਦੀ ਪੰਡ ਸਾੜੀ

ਮਾਨਸਾ, 20 ਅਗਸਤ (ਧਾਲੀਵਾਲ)- ਐੱਨ. ਐੱਚ.

ਸਿਵਲ ਸਰਜਨ ਦਫ਼ਤਰ ਮਾਨਸਾ ਅੱਗੇ ਸਰਕਾਰ ਦੇ ਲਾਰਿਆਂ ਦੀ ਪੰਡ ਸਾੜਨ ਮੌਕੇ ਐਨ.ਐੱਚ.ਐੱਮ. ਕਾਮੇ। ਤਸਵੀਰ : ਸੇਮੀ ਮਾਨਸਾ 21-08-2026
ਮਾਨਸਾ, 20 ਅਗਸਤ (ਧਾਲੀਵਾਲ)- ਐੱਨ.ਐੱਚ.ਐੱਮ. ਕਰਮਚਾਰੀਆਂ ਵਲੋਂ ਕੰਮ ਛੱਡੋ ਹੜਤਾਲ ਦੇ 6ਵੇਂ ਦਿਨ ਸਥਾਨਕ ਸਿਵਲ ਸਰਜਨ ਦਫ਼ਤਰ ਅੱਗੇ ਸਰਕਾਰ ਦੇ ਲਾਰਿਆਂ ਦੀ ਪੰਡ ਸਾੜੀ ਗਈ। ਜ਼ਿਲ੍ਹਾ ਆਗੂ ਅਵਤਾਰ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਦੇ ਵਿੱਤ ਮੰਤਰੀ ਤੇ ਸਿਹਤ ਮੰਤਰੀ ਵਲੋਂ ਕਰਮਚਾਰੀਆਂ ਨਾਲ ਸਾਢੇ 4 ਸਾਲਾਂ ’ਚ ਲਗਪਗ 52 ਦੇ ਕਰੀਬ ਮੀਟਿੰਗਾਂ ਕੀਤੀਆਂ ਗਈਆਂ ਪ੍ਰੰਤੂ ਲਾਰਿਆਂ ਤੋਂ ਸਿਵਾਏ ਕੁਝ ਪੱਲੇ ਨਹੀਂ ਪਿਆ। ਜ਼ਿਲ੍ਹਾ ਆਗੂ ਕਰਮਵੀਰ ਕੌਰ ਤੇ ਰਾਜਵੀਰ ਕੌਰ ਨੇ ਮੰਗ ਕੀਤੀ ਕਿ ਤਨਖ਼ਾਹਾਂ ’ਚ ਵਾਧਾ ਕਰਨ ਦੇ ਨਾਲ ਹੀ ਆਊਟਸੋਰਸ ਕਾਮਿਆਂ ਨੂੰ ਵਿਭਾਗ ਅਧੀਨ ਲਿਆਂਦਾ ਜਾਵੇ ਅਤੇ ਸਮੇਂ ਸਿਰ ਤਨਖ਼ਾਹ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜਗਦੇਵ ਸਿੰਘ, ਰੇਨੂੰ ਸਿੰਗਲਾ, ਹੈਰੀ ਗੋਇਲ, ਰੌਬਿਨ ਮਿੱਤਲ, ਮੀਨਾਕਸ਼ੀ, ਦੀਪ ਸ਼ਿਖਾ, ਸ਼ਰਨਜੀਤ ਕੌਰ, ਹਰਜਿੰਦਰ ਸਿੰਘ, ਕ੍ਰਿਸ਼ਨ ਜਿੰਦਲ, ਸੰਤੋਸ਼ ਭਾਰਤੀ, ਪ੍ਰਤਾਪ ਸਿੰਘ, ਲਲਿਤ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ (ਡਕੌਂਦਾ) ਵਲੋਂ ਸੀਵਰੇਜ ਬੋਰਡ ਦੇ ਐਕਸੀਅਨ ਦਫ਼ਤਰ ਅੱਗੇ ਰੋਸ ਧਰਨਾ ਅਗਲੀ ਖ਼ਬਰ ਦਸਮੇਸ਼ ਸਕੂਲ ਦੇ ਖਿਡਾਰੀਆਂ ਦਾ ਹੈਂਡਬਾਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।