22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਨੇ 7ਵੇਂ ਦਿਨ ਵੀ ਲਗਾਇਆ ਧਰਨਾ

ਮਾਨਸਾ, 21 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਨੈਸ਼ਨਲ ਹੈਲਥ ਮਿਸ਼ਨ (ਐਨ. ਐਚ.

ਪ੍ਰਾਇਮਰੀ ਹੈਲਥ ਸੈਂਟਰ ਖਿਆਲਾ ਕਲਾਂ ਵਿਖੇ ਧਰਨੇ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਐਨ.ਐਚ.ਐਮ. ਕਰਮਚਾਰੀ। ਤਸਵੀਰ : ਸੇਮੀ ਮਾਨਸਾ 22-08-2026
ਮਾਨਸਾ, 21 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਅਧੀਨ ਕੰਮ ਕਰ ਰਹੇ ਸਿਹਤ ਕਾਮਿਆਂ ਵਲੋਂ ਜਾਇਜ਼ ਮੰਗਾਂ ਨੂੰ ਲੈ ਕੇ 7ਵੇਂ ਦਿਨ ਵੀ ਪ੍ਰਾਇਮਰੀ ਹੈਲਥ ਸੈਂਟਰ ਖਿਆਲਾ ਕਲਾਂ ਵਿਖੇ ਧਰਨਾ ਲਗਾਇਆ। ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸਰਕਾਰਾਂ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਣ ਪ੍ਰਤੀ ਗੰਭੀਰ ਨਹੀਂ ਹਨ। ਯੂਨੀਅਨ ਆਗੂ ਅਮਨਦੀਪ ਕੌਰ ਦਲੇਲ ਸਿੰਘ ਵਾਲਾ ਨੇ ਕਿਹਾ ਕਿ ਕਰਮਚਾਰੀ ਲੰਬੇ ਸਮੇਂ ਤੋਂ ਸਿਹਤ ਵਿਭਾਗ ਅਧੀਨ ਸੇਵਾਵਾਂ ਨਿਭਾਅ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ”, ਡੀ.ਏ. ਲਾਗੂ ਕਰਨ ਤੋਂ ਇਲਾਵਾ ਹੋਰ ਸਾਰੀਆਂ ਮੰਗਾਂ ਮੰਨੀਆਂ ਜਾਣ। ਗੁਰਵੀਰ ਕੌਰ ਨੇ ਕਿਹਾ ਕਿ ਐਨ.ਐਚ.ਐਮ. ਕਾਮੇ ਕੋਵਿਡ ਸਮੇਤ ਸਿਹਤ ਮੁਹਿੰਮਾਂ ਦੌਰਾਨ ਵੀ ਪੂਰੀ ਆਪਣੀਆਂ ਡਿਊਟੀਆਂ ਕਰ ਰਹੇ ਹਨ ਪਰ ਸਰਕਾਰਾਂ ਮੰਨਣ ਤੋਂ ਭੱਜ ਰਹੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਮਨਦੀਪ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਕੁਮਾਰ, ਡਾ ਵਿਸ਼ਵਜੀਤ ਸਿੰਘ, ਦੁਰਗਾ ਰਾਮ, ਰਮਨਪ੍ਰੀਤ ਕੌਰ, ਖੁਸ਼ਦੀਪ ਕੌਰ, ਬੇਅੰਤ ਕੌਰ, ਪ੍ਰਭਜੋਤ ਕੌਰ, ਕਿਰਨਦੀਪ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ੀਲੇ ਕੈਪਸੂਲਾਂ ਅਤੇ ਹੈਰੋਇਨ ਸਣੇ 2 ਵਿਅਕਤੀ ਕਾਬੂ ਅਗਲੀ ਖ਼ਬਰ ਦਸਮੇਸ਼ ਸਕੂਲ ਦੇ ਖਿਡਾਰੀਆਂ ਦਾ ਜ਼ੋਨ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।