22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਵਿਦਿਆਰਥਣਾਂ ਵਲੋਂ ਸਕਿੱਟ

ਮਾਨਸਾ, 21 ਅਗਸਤ (ਸ. ਰਿ.)

ਅਜੀਤ ਡੈਸਕ 22-08-2026
ਮਾਨਸਾ, 21 ਅਗਸਤ (ਸ.ਰਿ.)- ਨੇੜਲੇ ਪਿੰਡ ਕੋਟਧਰਮੂ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ। ਇਸ ਦੌਰਾਨ ਅਧਿਆਪਕਾ ਬੱਬੂਜੀਤ ਕੌਰ ਅਤੇ ਈਨਾ ਪਾਲ ਦੀ ਅਗਵਾਈ ਹੇਠ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ‘ਦਾਦਾ-ਦਾਦੀ ਅਤੇ ਨਾਨਾ-ਨਾਨੀ ਨਾਲ ਸਮਾਂ ਬਿਤਾਓ ਤੇ ਖ਼ੁਸ਼ੀਆਂ ਸਾਂਝੀਆਂ ਕਰੋ’ ਵਿਸ਼ੇ ’ਤੇ ਪ੍ਰਭਾਵਸ਼ਾਲੀ ਸਕਿੱਟ ਪੇਸ਼ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੀਨੀਅਰ ਸਿਟੀਜ਼ਨਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਬਜ਼ੁਰਗਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸਤਵਿੰਦਰ ਕੌਰ ਨੇ ਵਿਦਿਆਰਥਣਾਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਬਜ਼ੁਰਗਾਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਲੱਕਤੋੜਵੀਂ ਮਹਿੰਗਾਈ ਲਈ ਕੇਂਦਰ ਸਰਕਾਰ ਜ਼ਿੰਮੇਵਾਰ - ਸ਼ੰਭੂ ਮੰਡੇਰ ਅਗਲੀ ਖ਼ਬਰ ਪਿੰਡ ਖੁਡਾਲ ਕਲਾਂ ਦੇ 50 ਪਰਿਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।