26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਵਲੋਂ ਕੱਲ੍ਹ ਦੀ ਹੜਤਾਲ ’ਚ ਸ਼ਮੂਲੀਅਤ ਕਰਨ ਦਾ ਐਲਾਨ

ਮਾਨਸਾ, 25 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਨੈਸ਼ਨਲ ਹੈਲਥ ਮਿਸ਼ਨ (ਐੱਨ. ਐੱਚ.

ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ ਹੜਤਾਲ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਐੱਨ.ਐੱਚ.ਐੱਮ. ਕਰਮਚਾਰੀ। ਤਸਵੀਰ : ਸੇਮੀ ਮਾਨਸਾ 26-08-2026
ਮਾਨਸਾ, 25 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਅਧੀਨ ਕੰਮ ਕਰ ਰਹੇ ਕਰਮਚਾਰੀਆਂ ਦੀ ਹੜਤਾਲ 9ਵੇਂ ਦਿਨ ਵੀ ਜਾਰੀ ਰਹੀ। ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਸਰਕਾਰ ਤੇ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਧਰਨਾਕਾਰੀਆਂ ਨੇ ਰੋਸ ਪ੍ਰਗਟਾਇਆ ਕਿ ਕਰਮਚਾਰੀ ਪਿਛਲੇ ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਹਨ ਪਰ ਸਰਕਾਰ ਵਲੋਂ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਜਦਕਿ ਮੰਗਾਂ ਪ੍ਰਤੀ ਵੀ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਕਿਹਾ ਕਿ ਸੂਬਾ ਸਰਕਾਰ ਕਰਮਚਾਰੀਆਂ ਨੂੰ ਪੱਕੇ ਕਰਨਾ ਤਾਂ ਦੂਰ ਦੀ ਗੱਲ ਹੈ ਬਲਕਿ ਮੀਟਿੰਗ ਕਰਨ ਤੋਂ ਵੀ ਅਸਮਰਥ ਜਾਪਦੀ ਹੈ। ਜ਼ਿਲ੍ਹਾ ਆਗੂ ਮਨਦੀਪ ਕੌਰ ਤੇ ਅਮਨਦੀਪ ਕੌਰ ਨੇ ਮੰਗ ਕੀਤੀ ਕਿ ਐੱਨ.ਐੱਚ.ਐੱਮ ਕਰਮਚਾਰੀਆਂ ਦੀਆਂ ਤਨਖ਼ਾਹਾਂ ’ਚ ਵਾਧਾ ਕਰਨ ਦੇ ਨਾਲ ਹੀ ਸਮੇਂ-ਸਿਰ ਜਾਰੀ ਵੀ ਕੀਤੀਆਂ ਜਾਣ। ਇਸ ਦੌਰਾਨ ਆਗੂਆਂ ਨੇ 27 ਅਗਸਤ ਨੂੰ ਕਰਮਚਾਰੀਆਂ ਦੀ ਸੂਬਾ ਪੱਧਰੀ ਹੜਤਾਲ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਵੀ ਲਿਆ। ਇਸ ਮੌਕੇ ਡਾ. ਵਿਸ਼ਵਦੀਪ ਸਿੰਘ, ਜਗਦੇਵ ਸਿੰਘ, ਲਵਲੀ ਗੋਇਲ, ਰਾਜਵੀਰ ਕੌਰ, ਦੀਪ ਸ਼ਿਖਾ, ਮੀਨਾਕਸ਼ੀ, ਰੋਬਿਨ ਮਿੱਤਲ, ਸ਼ਰਨਜੀਤ ਕੌਰ, ਰੇਨੂੰ ਸਿੰਗਲਾ, ਡਾ. ਨਿਸ਼ਿਮਾ ਤਨੇਜਾ, ਭੂਸ਼ਨ ਗੋਇਲ, ਕਿਰਨਜੀਤ ਕੌਰ, ਅਵਤਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਧਿਆਪਕ ਭਲਕੇ ਸਮੂਹਿਕ ਛੁੱਟੀ ’ਤੇ ਰਹਿ ਕੇ ਜ਼ਿਲ੍ਹਾ ਪੱਧਰ ’ਤੇ ਰੋਸ ਧਰਨਾ ਦੇਣਗੇ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਲੋਕ ਭਲਾਈ ਕਲੱਬ ਨੇ ਪਿੰਡ ਹੀਰੋ ਕਲਾਂ ਵਿਖੇ ਦੌੜ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।