28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜੀ.ਆਈ.ਐੱਮ.ਟੀ. ਕਾਲਜ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਬੁਢਲਾਡਾ, 27 ਅਗਸਤ (ਸਵਰਨ ਸਿੰਘ ਰਾਹੀ)- ਸਥਾਨਕ ਜੀ. ਆਈ.

ਅਜੀਤ ਡੈਸਕ 28-08-2026
ਬੁਢਲਾਡਾ, 27 ਅਗਸਤ (ਸਵਰਨ ਸਿੰਘ ਰਾਹੀ)- ਸਥਾਨਕ ਜੀ.ਆਈ.ਐੱਮ.ਟੀ. ਕਾਲਜ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹਪੂਰਵਕ ਮਨਾਇਆ ਗਿਆ। ਕਾਲਜ ਕਮੇਟੀ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਦੱਸਿਆ ਕਿ ਤੀਜ ਪ੍ਰੋਗਰਾਮ ’ਚ ਵਿਦਿਆਰਥਣਾਂ ਵਲੋਂ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਰੰਗਤਾਂ ਨੂੰ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ। ਉਨ੍ਹਾਂ ਗੀਤ, ਕਵਿਤਾਵਾਂ, ਗਿੱਧਾ ਅਤੇ ਹੋਰ ਸਭਿਆਚਾਰਕ ਵੰਨਗੀਆਂ ਰਾਹੀਂ ਆਪਣੀ ਕਲਾ ਤੇ ਪ੍ਰਤਿਭਾ ਦਾ ਵੀ ਪ੍ਰਗਟਾਵਾ ਕੀਤਾ। ਪ੍ਰਿੰਸੀਪਲ ਡਾ. ਰੇਖਾ ਨੇ ਕਿਹਾ ਕਿ ਤੀਆਂ ਪੰਜਾਬੀ ਸਭਿਆਚਾਰ, ਲੋਕ ਰਵਾਇਤਾਂ, ਪਿਆਰ, ਸਾਂਝ ਅਤੇ ਖ਼ੁਸ਼ੀਆਂ ਦਾ ਪ੍ਰਤੀਕ ਹੈ। ਅਜਿਹੇ ਤਿਉਹਾਰ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਸਭਿਆਚਾਰ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮੂਹ ਪ੍ਰਬੰਧਕ ਕਮੇਟੀ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਇੰਟਰਨੈਸ਼ਨਲ ਸਕੂਲ ਜ਼ੋਨ ਪੱਧਰੀ ਖੇਡਾਂ ’ਚ 207 ਤਗਮੇ ਜਿੱਤ ਕੇ ਬਣਿਆ ਓਵਰਆਲ ਚੈਂਪੀਅਨ ਅਗਲੀ ਖ਼ਬਰ ਭਾਕਿਯੂ (ਡਕੌਂਦਾ) ਵਲੋਂ ਜੋਗਾ ਥਾਣੇ ਅੱਗੇ ਅਰਥੀ ਫੂਕ ਮੁਜ਼ਾਹਰਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।