28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਹਿੰਗਾਈ ਦੇ ਵਿਰੋਧ ’ਚ ਸੀਟੂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਮਾਨਸਾ, 27 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਵਲੋਂ ਮਹਿੰਗਾਈ ਦੇ ਵਿਰੁੱਧ ’ਚ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਣ ਉਪਰੰਤ ਸਥਾਨਕ ਠੀਕਰੀਵਾਲਾ ਚੌਂਕ ਅਰਥੀ ਫੂਕੀ ਗਈ। ਸੂਬਾ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਅਡਾਨੀ-ਅੰਬਾਨੀ ਵਰਗੇ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ’ਤੇ ਚੱਲ ਕੇ ਰੋਜ਼ਾਨਾ ਵਰਤੋਂ ਕਰਨ ਵਾਲੀਆਂ ਚੀਜ਼ਾਂ ਦੇ ਭਾਅ ਵਧਾ ਰਹੀ ਹੈ, ਜਿਸ ਕਾਰਨ ਵਸਤਾਂ ਆਮ ਲੋਕਾਂ ਦੀ ਖ਼ਰੀਦ ਤੋਂ ਬਾਹਰ ਹਨ।

ਅਜੀਤ ਡੈਸਕ 28-08-2026
ਮਾਨਸਾ, 27 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਵਲੋਂ ਮਹਿੰਗਾਈ ਦੇ ਵਿਰੁੱਧ ’ਚ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਣ ਉਪਰੰਤ ਸਥਾਨਕ ਠੀਕਰੀਵਾਲਾ ਚੌਂਕ ਅਰਥੀ ਫੂਕੀ ਗਈ। ਸੂਬਾ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਅਡਾਨੀ-ਅੰਬਾਨੀ ਵਰਗੇ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ’ਤੇ ਚੱਲ ਕੇ ਰੋਜ਼ਾਨਾ ਵਰਤੋਂ ਕਰਨ ਵਾਲੀਆਂ ਚੀਜ਼ਾਂ ਦੇ ਭਾਅ ਵਧਾ ਰਹੀ ਹੈ, ਜਿਸ ਕਾਰਨ ਵਸਤਾਂ ਆਮ ਲੋਕਾਂ ਦੀ ਖ਼ਰੀਦ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਮਿੱਤਰ ਪੂੰਜੀਪਤੀਆਂ ਨੂੰ ਵਸਤਾਂ ਦੀ ਜਮਾਂ ਖੋਰੀ ਕਰਨ ਦੀ ਖੁੱਲ੍ਹ ਦੇ ਦਿੱਤੀ, ਜਿਸ ਦਾ ਨਤੀਜਾ ਖੰਡ 70 ਰੁਪਏ ਕਿੱਲੋ ਜਦਕਿ ਸਰੋਂ ਦਾ ਤੇਲ 250 ਰੁਪਏ ਲੀਟਰ ਹੋ ਗਿਆ। ਉਨ੍ਹਾਂ ਕਿਹਾ ਕਿ ਰਹਿੰਦੀ ਖੂੰਹਦੀ ਕਸਰ ਇਥਨੋਲ ਨੇ ਕੱਢ ਦਿੱਤੀ, ਜਿਸ ਕਾਰਨ ਗੱਡੀਆਂ ਬਰਬਾਦ ਹੋ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਦੇ ਪਦ ਚਿੰਨ੍ਹਾਂ ’ਤੇ ਚੱਲ ਰਹੀ ਹੈ। ਇਸ ਮੌਕੇ ਪਰਦੀਪ ਸਿੰਘ ਸਿੱਧੂ, ਬਿੱਕਰ ਸਿੰਘ ਮਾਖਾ, ਜਸਪਾਲ ਸਿੰਘ ਧਿੰਗੜ, ਰਾਜਿੰਦਰ ਸਿੰਘ ਹੀਰੇਵਾਲਾ, ਰਾਮ ਸਿੰਘ ਖੋਖਰ, ਹਰਬੰਸ ਸਿੰਘ ਫਰਵਾਹੀ, ਲੀਲਾ ਸਿੰਘ ਖੋਖਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਡਰਨ ਕਾਲਜ ਭੀਖੀ ਦੇ ਬੀ.ਐੱਡ. ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਦਸਮੇਸ਼ ਇੰਟਰਨੈਸ਼ਨਲ ਸਕੂਲ ਜ਼ੋਨ ਪੱਧਰੀ ਖੇਡਾਂ ’ਚ 207 ਤਗਮੇ ਜਿੱਤ ਕੇ ਬਣਿਆ ਓਵਰਆਲ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।