28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਡੇਰੇ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਵਾਲੇ ਇਕ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਸੰਗਤ ਮੰਡੀ, 27 ਅਗਸਤ (ਅੰਮ੍ਰਿਤਪਾਲ ਸ਼ਰਮਾ)- ਥਾਣਾ ਨੰਦਗੜ੍ਹ ਦੀ ਪੁਲਿਸ ਵੱਲੋਂ ਪੁਰਾਣੇ ਝਗੜੇ ਦੀ ਰੰਜਿਸ਼ ਤਹਿਤ ਡੇਰੇ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਵਾਲੇ ਇਕ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਹਰਿੰਦਰ ਕੁਮਾਰ ਨੇ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਮੌੜ ਮੰਡੀ ਹਾਲ ਪਿੰਡ ਬੰਬੀਹਾ ਜ਼ਿਲ੍ਹਾ ਬਠਿੰਡਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਸਾਧ ਹਰਮਨ ਦਾਸ ਵਾਸੀ ਦਾਨੇਵਾਲਾ ਮਲੋਟ, ਸਵਰਨ ਸਿੰਘ, ਹਰਚਰਨ ਸਿੰਘ ਪੁੱਤਰ ਸੁਖਮੰਦਰ ਸਿੰਘ, ਗੁਰਚਹਿਲ ਸਿੰਘ ਪੁੱਤਰ ਹਰਚਰਨ ਸਿੰਘ ਅਤੇ 9/10 ਹੋਰ ਨਾਮਾਲੂਮ ਵਿਅਕਤੀਆਂ ਨੇ ਪਿੰਡ ਬੰਬੀਹਾ ਦੇ ਡੇਰਾ ਬਾਬਾ ਗਰੀਬ ਦਾਸ, ਜਿਥੇ ਉਹ ਸੇਵਾਦਾਰ ਵਜੋਂ ਸੇਵਾ ਕਰਦਾ ਹੈ ਵਿਖੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ।

ਅਜੀਤ ਡੈਸਕ 28-08-2026
ਸੰਗਤ ਮੰਡੀ, 27 ਅਗਸਤ (ਅੰਮ੍ਰਿਤਪਾਲ ਸ਼ਰਮਾ)- ਥਾਣਾ ਨੰਦਗੜ੍ਹ ਦੀ ਪੁਲਿਸ ਵੱਲੋਂ ਪੁਰਾਣੇ ਝਗੜੇ ਦੀ ਰੰਜਿਸ਼ ਤਹਿਤ ਡੇਰੇ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਵਾਲੇ ਇਕ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਹਰਿੰਦਰ ਕੁਮਾਰ ਨੇ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਮੌੜ ਮੰਡੀ ਹਾਲ ਪਿੰਡ ਬੰਬੀਹਾ ਜ਼ਿਲ੍ਹਾ ਬਠਿੰਡਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਸਾਧ ਹਰਮਨ ਦਾਸ ਵਾਸੀ ਦਾਨੇਵਾਲਾ ਮਲੋਟ, ਸਵਰਨ ਸਿੰਘ, ਹਰਚਰਨ ਸਿੰਘ ਪੁੱਤਰ ਸੁਖਮੰਦਰ ਸਿੰਘ, ਗੁਰਚਹਿਲ ਸਿੰਘ ਪੁੱਤਰ ਹਰਚਰਨ ਸਿੰਘ ਅਤੇ 9/10 ਹੋਰ ਨਾਮਾਲੂਮ ਵਿਅਕਤੀਆਂ ਨੇ ਪਿੰਡ ਬੰਬੀਹਾ ਦੇ ਡੇਰਾ ਬਾਬਾ ਗਰੀਬ ਦਾਸ, ਜਿਥੇ ਉਹ ਸੇਵਾਦਾਰ ਵਜੋਂ ਸੇਵਾ ਕਰਦਾ ਹੈ ਵਿਖੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ। ਉਨ੍ਹਾਂ ਝਗੜੇ ਦੀ ਵਜ੍ਹਾ ਪੁਰਾਣੀ ਰੰਜਿਸ਼ ਤਹਿਤ ਹੋਣਾ ਝਗੜਾ ਦੱਸਿਆ ਹੈ। ਥਾਣਾ ਨੰਦਗੜ੍ਹ ਦੀ ਪੁਲਿਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ ਪ੍ਰੰਤੂ ਇਸ ਮਾਮਲੇ ‘ਚ ਅਜੇ ਤੱਕ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਪਿਛਲੀ ਖ਼ਬਰ ਪੀ.ਸੀ.ਐੱਮ.ਐੱਸ. ਡਾਕਟਰਾਂ ਵਲੋਂ ਇਕ ਦਿਨ ਲਈ ਓ.ਪੀ.ਡੀ. ਸੇਵਾਵਾਂ ਰੱਖਿਆ ਠੱਪ ਅਗਲੀ ਖ਼ਬਰ ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਆਪਣੇ ਭਰਾਵਾਂ ਨੂੰ ਨਸ਼ਿਆਂ ਤੋਂ ਬਚਣ ਦਾ ਸੁਨੇਹਾ ਦੇਣ - ਡਾ. ਦਲਜੀਤ ਸਿੰਘ ਗੁਰੂ ਸੇਵਾਦਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।