29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਤੀਜ ਤਿਉਹਾਰ ਮਨਾਇਆ ਮਿਸ ਤੀਜ , ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਦੀ ਚੋਣ ਨੇ ਵਧਾਈ ਰੌਣਕ

ਰਾਮਪੁਰਾ ਫੂਲ, 28 ਅਗਸਤ (ਹੇਮੰਤ ਕੁਮਾਰ ਸ਼ਰਮਾ)-ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ, ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ, ਰਾਮਪੁਰਾ ਫੂਲ ਵਿਖੇ ਤਿਉਹਾਰ ‘ਤੀਜ’ ਅਤੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ‘ਫਰੈਸ਼ਰ’ ਸਮਾਗਮ ਬੜੇ ਉਤਸ਼ਾਹ, ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ, ਲੋਕ ਕਲਾਵਾਂ ਅਤੇ ਆਪਣੀ ਰਚਨਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਾਹੌਲ ਨੂੰ ਯਾਦਗਾਰ ਬਣਾ ਦਿੱਤਾ।

ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਿਖੇ ਤੀਜ ਦਾ ਤਿਉਹਾਰ ਮਨਾਏ ਜਾਣ ਦਾ ਦ੍ਰਿਸ਼। ਤਸਵੀਰ: ਹੇਮੰਤ ਸ਼ਰਮਾ 29-08-2026
ਰਾਮਪੁਰਾ ਫੂਲ, 28 ਅਗਸਤ (ਹੇਮੰਤ ਕੁਮਾਰ ਸ਼ਰਮਾ)-ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ, ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ, ਰਾਮਪੁਰਾ ਫੂਲ ਵਿਖੇ ਤਿਉਹਾਰ ‘ਤੀਜ’ ਅਤੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ‘ਫਰੈਸ਼ਰ’ ਸਮਾਗਮ ਬੜੇ ਉਤਸ਼ਾਹ, ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ, ਲੋਕ ਕਲਾਵਾਂ ਅਤੇ ਆਪਣੀ ਰਚਨਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਾਹੌਲ ਨੂੰ ਯਾਦਗਾਰ ਬਣਾ ਦਿੱਤਾ। ਸਮਾਗਮ ਦਾ ਆਗਾਜ਼ ਕਾਲਜ ਮੁਖੀ ਡਾ. ਨੀਤਿਕਾ ਬਾਂਸਲ ਵਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਤੀਜ ਦੇ ਇਤਿਹਾਸਕ, ਸੱਭਿਆਚਾਰਕ ਅਤੇ ਸਮਾਜਿਕ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਪੰਜਾਬੀ ਸੱਭਿਆਚਾਰ ਦੀਆਂ ਵਿਰਾਸਤੀ ਪਰੰਪਰਾਵਾਂ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਲੋਕ ਗੀਤ, ਲੋਕ ਨਾਚ ਅਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰੰਗ-ਬਿਰੰਗੀਆਂ ਪੰਜਾਬੀ ਪੁਸ਼ਾਕਾਂ ਵਿੱਚ ਸਜੇ ਵਿਦਿਆਰਥੀਆਂ ਨੇ ਤੀਜ ਦੇ ਰਵਾਇਤੀ ਰੰਗ ਨੂੰ ਹੋਰ ਵੀ ਖੂਬਸੂਰਤ ਬਣਾ ਦਿੱਤਾ। ਵਿਦਿਆਰਥੀਆਂ ਦੀਆਂ ਦਿਲਕਸ਼ ਪੇਸ਼ਕਾਰੀਆਂ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਪੂਰਾ ਕੈਂਪਸ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਸਮਾਗਮ ਦੀ ਇੱਕ ਵਿਸ਼ੇਸ਼ ਖਿੱਚ ਮਿਸ ਤੀਜ, ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਦੀ ਚੋਣ ਰਹੀ। ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਬੀ.ਟੈਕ. ਭਾਗ ਤੀਜਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੂੰ ‘ਮਿਸ ਤੀਜ’, ਬੀ.ਟੈਕ. ਭਾਗ ਪਹਿਲਾ ਦੀ ਵਿਦਿਆਰਥਣ ਸੁਹਾਨੀ ਗੋਜਰਾ ਨੂੰ ‘ਮਿਸ ਫਰੈਸ਼ਰ’ ਅਤੇ ਬੀ.ਟੈਕ. ਭਾਗ ਪਹਿਲਾ ਦੇ ਵਿਦਿਆਰਥੀ ਅਨਮੋਲਦੀਪ ਸਿੰਘ ਨੂੰ ‘ਮਿਸਟਰ ਫਰੈਸ਼ਰ’ ਚੁਣਿਆ ਗਿਆ। ਪ੍ਰੋ. ਪਰਦੀਪ ਸਿੰਘ, ਡਾ. ਕ੍ਰਿਸ਼ਨ ਕੁਮਾਰ, ਪ੍ਰੋ. ਸਤਪਾਲ ਸਿੰਘ, ਪ੍ਰੋ. ਕਰਮਜੀਤ ਕੌਰ ਪ੍ਰੋ. ਮਨਦੀਪ ਕੌਰ, ਪ੍ਰੋ. ਕਰਮਜੀਤ ਕੌਰ, ਹਰਪਾਲ ਸਿੰਘ ਗਿੱਲ, ਨਿਰਮਲ ਸਿੰਘ ਕਰਾੜਵਾਲਾ, ਅਮ੍ਰਿਤਪਾਲ ਕੌਰ ਨੇ ਸਮਾਗਮ ਨੂੰ ਸਫਲ ਬਣਾਉਣ ਵਿਚ ਆਪਣਾ ਭਰਪੂਰ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਲੜਕੇ ਦੇ ਵਿਦਿਆਰਥੀਆਂ ਵਲੋਂ ਸ੍ਰੀ ਮੁਕਤਸਰ ਸਾਹਿਬ ਲਈ ਧਾਰਮ... ਅਗਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸੰਬੰਧੀ ਤਿੰਨ ਰੋਜ਼ਾ ਗੁਰਮਤਿ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।