29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਅਜੀਤ, ਜਲੰਧਰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਖੇਲ ਸੰਵਾਦ ਵਿਚ ਭਾਗੀਦਾਰੀ ਨਾਲ ਸਮਾਪਤ ਹੋਇਆ ਗੁਰੂ ਕਾਸ਼ੀ ਯੂਨੀਵਰਸਿਟੀ ਦਾ ਤਿੰਨ ਰੋਜ਼ਾ ਕੈਂਪ

ਤਲਵੰਡੀ ਸਾਬੋ, 28 ਅਗਸਤ (ਰਵਜੋਤ ਸਿੰਘ ਰਾਹੀ)-ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਦੀ ਰਹਿਨੁਮਾਈ ਹੇਠ ਰਾਸ਼ਟਰੀ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਤਿੰਨ ਰੋਜ਼ਾ ਬੂਟ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਵਾਈਸ ਚਾਂਸਲਰ ਡਾ.

ਸਨਿਚਰਵਾਰ, 1 ਅਗਸਤ, 2026 29-08-2026
ਤਲਵੰਡੀ ਸਾਬੋ, 28 ਅਗਸਤ (ਰਵਜੋਤ ਸਿੰਘ ਰਾਹੀ)-ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਦੀ ਰਹਿਨੁਮਾਈ ਹੇਠ ਰਾਸ਼ਟਰੀ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਤਿੰਨ ਰੋਜ਼ਾ ਬੂਟ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਕੀਤਾ । ਜਦਕਿ ਪ੍ਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪਹਿਲੇ ਦਿਨ ਡਾ. ਸੰਜੀਵ ਪਾਠਕ, ਧੀਰਜ ਗੋਇਲ ਤੇ ਵੀਨਾ ਪਾਠਕ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ। ਕੈਂਪ ਦੀ ਕਰਵਾਈ ਮੈਡਮ ਮੀਸ਼ਾ ਜ਼ਿਲ੍ਹਾ ਯੁਵਾ ਅਫ਼ਸਰ ਅਤੇ ਐਨ.ਐਸ . ਐਸ ਕੁਆਰਡੀਨੇਟਰ ਨਰਿੰਦਰ ਕੌਰ ਦੀ ਦੇਖ ਰੇਖ ਹੇਠ ਸੁਚਾਰੂ ਰੂਪ ਵਿਚ ਚਲਾਈ ਗਈ । ਪਹਿਲੇ ਦਿਨ ਮੁੱਖ ਮਹਿਮਾਨ ਵਾਈਸ ਚਾਂਸਲਰ ਡਾ. ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਨਿਸ਼ਚਿਤ ਟੀਚੇ ਹਾਸਿਲ ਕਰਨ ਲਈ ਤਨਦੇਹੀ ਤੇ ਇਮਾਨਦਾਰੀ ਨਾਲ ਯਤਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਤੰਦਰੁਸਤ ਸਮਾਜ ਦੇ ਨਿਰਮਾਣ ਵਿੱਚ ਨੌਜਵਾਨ ਵਰਗ ਦਾ ਯੋਗਦਾਨ ਅਤਿ ਮਹੱਤਵਪੂਰਨ ਹੈ। ਮੁੱਖ ਬੁਲਾਰੇ ਵਜੋਂ ਪ੍ਰੋ. ਵਾਈਸ ਚਾਂਸਲਰ ਡਾ. ਧੀਮਾਨ ਨੇ ਨੌਜਵਾਨਾਂ ਨੂੰ ਸਮਾਜ ਵਿਚ ਨਸ਼ਾ, ਅਨਪੜ੍ਹਤਾ ਤੇ ਦਾਜ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਪ੍ਰੇਰਿਤ ਕੀਤਾ। ਕੈਂਪ ’ਤੇ ਦੂਜੇ ਦਿਨ ਡਾਇਰੈਕਟਰ ਖੇਡਾਂ ਡਾ. ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਅਤੇ ਵਿਅਕਤੀਤਵ ਨਿਰਮਾਣ ਵਿਚ ਖੇਡਾਂ ਦੇ ਯੋਗਦਾਨ ਬਾਰੇ ਚਾਨਣਾ ਪਾਇਆ। ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਸਮੇਂ ਦੀ ਕਦਰ ਕਰਨ ਵਾਸਤੇ ਪ੍ਰੇਰਿਤ ਕੀਤਾ। ਜ਼ਿਲ੍ਹਾ ਯੁਵਾ ਅਫ਼ਸਰ ਤੇ ਐਨ.ਐੱਸ.ਐੱਸ ਕੋਆਰਡੀਨੇਟਰ ਨੇ ਦੱਸਿਆ ਕਿ ਕੈਂਪ ਦੇ ਤੀਜੇ ਦਿਨ ਲਗਭਗ 150 ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਵਲੋਂ ਕੀਤੇ ਗਏ ਪ੍ਰੋਗਰਾਮ ਖੇਲ ਸੰਵਾਦ-ਖੇਲ ਕੀ ਬਾਤ ਮੋਦੀ ਕੇ ਸਾਥ ਵਿਚ ਹਿੱਸਾ ਲਿਆ। ਵਿਦਿਆਰਥੀਆਂ ਨੇ ਸਮਾਜ ਨੂੰ ਨਸ਼ਾ ਮੁਕਤ ਕਰਨ ਅਤੇ ਖੇਡਾਂ ਵਿਚ ਹਿੱਸਾ ਲੈਣ ਦਾ ਪ੍ਰਣ ਲਿਆ। ਉਪਰੰਤ ਪ੍ਰਬੰਧਕਾਂ ਵਲੋਂ ਅੰਤਰ- ਯੂਨੀਵਰਸਿਟੀ ਮੈਡਲ ਜੇਤੂ ਤਿੰਨ ਗੱਤਕਾ ਖਿਡਾਰਣਾ ਖੁਸ਼ਪ੍ਰੀਤ ਕੌਰ, ਅਮਨਪ੍ਰੀਤ ਕੌਰ ਤੇ ਮਨਜੋਤ ਕੌਰ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਖ਼ੁਦਕੁਸ਼ੀ ਲਈ ਉਕਸਾਉਣ ਦੇ ਮੁਕੱਦਮੇ ’ਚੋਂ ਸਹੁਰਾ ਪਰਿਵਾਰ ਦੇ ਛੇ ਜਣੇ ਬਰੀ ਅਗਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਲੜਕੇ ਦੇ ਵਿਦਿਆਰਥੀਆਂ ਵਲੋਂ ਸ੍ਰੀ ਮੁਕਤਸਰ ਸਾਹਿਬ ਲਈ ਧਾਰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।