30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ : ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ ਨੇ ਚਲਾਈ ਵਾਤਾਵਰਨ ਸ਼ੁੱਧਤਾ ਮੁਹਿੰਮ

ਚਾਉਕੇ, 29 ਅਗਸਤ (ਮਨਜੀਤ ਸਿੰਘ ਘੜੈਲੀ)- ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ ਵਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਵਾਤਾਵਰਨ ਸੰਭਾਲ ਮੁਹਿੰਮ ਚਲਾਈ ਗਈ, ਜਿਸ ਤਹਿਤ ਵਾਤਾਵਰਨ ਦੀ ਸ਼ੁੱਧਤਾ ਅਤੇ ਪਿੰਡ ਦੀ ਖ਼ੂਬਸੂਰਤੀ ਲਈ ਵੱਡੇ ਪੱਧਰ ‘ਤੇ ਪੌਦੇ ਲਗਾਏ ਗਏ। ਇਸ ਸ਼ਲਾਘਾਯੋਗ ਕਾਰਜ ਦੀ ਸ਼ੁਰੂਆਤ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਟੌਫੀ ਨੇ ਪਿੰਡ ਦੇ ਖਿਡਾਰੀਆਂ ਅਤੇ ਨੌਜਵਾਨਾਂ ਨਾਲ ਮਿਲ ਕੇ ਕੀਤੀ।

ਅਜੀਤ ਡੈਸਕ 30-08-2026
ਚਾਉਕੇ, 29 ਅਗਸਤ (ਮਨਜੀਤ ਸਿੰਘ ਘੜੈਲੀ)- ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ ਵਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਵਾਤਾਵਰਨ ਸੰਭਾਲ ਮੁਹਿੰਮ ਚਲਾਈ ਗਈ, ਜਿਸ ਤਹਿਤ ਵਾਤਾਵਰਨ ਦੀ ਸ਼ੁੱਧਤਾ ਅਤੇ ਪਿੰਡ ਦੀ ਖ਼ੂਬਸੂਰਤੀ ਲਈ ਵੱਡੇ ਪੱਧਰ ‘ਤੇ ਪੌਦੇ ਲਗਾਏ ਗਏ। ਇਸ ਸ਼ਲਾਘਾਯੋਗ ਕਾਰਜ ਦੀ ਸ਼ੁਰੂਆਤ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਟੌਫੀ ਨੇ ਪਿੰਡ ਦੇ ਖਿਡਾਰੀਆਂ ਅਤੇ ਨੌਜਵਾਨਾਂ ਨਾਲ ਮਿਲ ਕੇ ਕੀਤੀ। ਇਸ ਮੌਕੇ ਪਿੰਡ ਦੇ ਨੌਜਵਾਨਾਂ ਨੇ ਪੂਰੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਯੋਗਦਾਨ ਪਾਇਆ। ਪ੍ਰਧਾਨ ਅਵਤਾਰ ਸਿੰਘ ਟੌਫੀ ਨੇ ਦੱਸਿਆ ਕਿ ਪਿੰਡ ਦੇ ਥਾਪਰ ਮਾਡਲ ਛੱਪੜ ਦੇ ਆਲੇ-ਦੁਆਲੇ ਵਧੀਆ ਕਿਸਮ ਦੇ ਸਜਾਵਟੀ ਅਤੇ ਫੁੱਲਦਾਰ ਪੌਦੇ ਲਗਾਏ ਗਏ ਹਨ। ਇਨ੍ਹਾਂ ‘ਚ ਮੁੱਖ ਤੌਰ ‘ਤੇ ਫੋਕਸਟੇਲ ਪਾਮ, ਟਰਮੀਨੇਲੀਆ, ਗੁਲਮੋਹਰ, ਅਮਲਤਾਸ ਸਮੇਤ ਹੋਰ ਵੀ ਕਈ ਅਨੇਕਾਂ ਕਿਸਮਾਂ ਦੇ ਪੌਦੇ ਸ਼ਾਮਲ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸੁਸਾਇਟੀ ਵਲੋਂ ਇਹ ਸਾਰੇ ਕਾਰਜ ਆਪਣੇ ਖਰਚੇ ‘ਤੇ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਸਮਾਜ ਭਲਾਈ ਹਿੱਤ ਕੀਤੇ ਜਾ ਰਹੇ ਹਨ। ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਅਤੇ ਜਾਣੇ-ਪਛਾਣੇ ਸਮਾਜ ਸੇਵੀ ਗੁਰਮੀਤ ਸਿੰਘ ਮਾਨ ਨੇ ਰਾਸ਼ਟਰੀ ਖੇਡ ਦਿਵਸ ਦੀ ਖਿਡਾਰੀਆਂ ਨੂੰ ਵਧਾਈ ਦਿੱਤੀ। ਮੁਹਿੰਮ ਦੌਰਾਨ ਕੋਚ ਰਾਜਵਿੰਦਰ ਸਿੰਘ ਅਤੇ ਉੱਘੇ ਖਿਡਾਰੀ ਗੁਰਸੇਵਕ ਸਿੰਘ ਨੇ ਸੁਸਾਇਟੀ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਰਪੰਚ ਅਮਰਜੀਤ ਕੌਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਾਕਮ ਸਿੰਘ, ਮੀਤ ਪ੍ਰਧਾਨ ਪਰਮਜੀਤ ਸਿੰਘ ਗੁੱਗੂ, ਸਲਾਹਕਾਰ ਕਰਮਜੀਤ ਸਿੰਘ, ਗੁਲਾਬ ਸਿੰਘ, ਰੇਸ਼ਮ ਸਿੰਘ ਪੰਚ, ਹਰਬੰਸ ਸਿੰਘ, ਜਗਸੀਰ ਸਿੰਘ, ਰਾਮ ਸਿੰਘ, ਕਰਮਜੀਤ ਸਿੰਘ, ਰਣਜੀਤ ਕੌਰ, ਰਾਜਵੀਰ ਕੌਰ, ਸੁਖਜਿੰਦਰ ਸਿੰਘ ਨੰਬਰਦਾਰ, ਕੁਲਵਿੰਦਰ ਸਿੰਘ ਅਤੇ ਸ਼ਰਨਦੀਪ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਬੁੱਧ ਰਾਮ ਵਲੋਂ ਬਖਸ਼ੀਵਾਲਾ ’ਚ ਨਵੇਂ ਬਣੇ ਖੇਡ ਸਟੇਡੀਅਮ ਦਾ ਉਦਘਾਟਨ ਅਗਲੀ ਖ਼ਬਰ ਖੰਡਰ-ਨੁਮਾ ਇਮਾਰਤ ਵਿਚੋਂ ਨੌਜਵਾਨ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।