03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਹਿੰਦਰਾ ਪਬਲਿਕ ਸਕੂਲ ਵਿਖੇ ਸ਼ਰਧਾ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਭੁੱਚੋ ਮੰਡੀ, 2 ਸਤੰਬਰ (ਬਿੱਕਰ ਸਿੰਘ ਸਿੱਧੂ)- ਮਹਿੰਦਰਾ ਪਬਲਿਕ ਸਕੂਲ, ਚੱਕ ਫ਼ਤਿਹ ਸਿੰਘ ਵਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਅਤੇ ਉਨ੍ਹਾਂ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ।

ਅਜੀਤ ਡੈਸਕ 03-09-2026
ਭੁੱਚੋ ਮੰਡੀ, 2 ਸਤੰਬਰ (ਬਿੱਕਰ ਸਿੰਘ ਸਿੱਧੂ)- ਮਹਿੰਦਰਾ ਪਬਲਿਕ ਸਕੂਲ, ਚੱਕ ਫ਼ਤਿਹ ਸਿੰਘ ਵਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਅਤੇ ਉਨ੍ਹਾਂ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ। ਪ੍ਰੋਗਰਾਮ ਦੌਰਾਨ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਮਨਮੋਹਕ ਪਹਿਰਾਵੇ ਵਿਚ ਸਜੇ ਨਜ਼ਰ ਆਏ । ਨੰਨ੍ਹੇ ਵਿਦਿਆਰਥੀਆਂ ਦੀਆਂ ਆਕਰਸ਼ਕ ਪੇਸ਼ਕਾਰੀਆਂ ਨੇ ਸਾਰਿਆਂ ਦਾ ਮਨ ਮੋਹ ਲਿਆ। ਇਸ ਉਪਰੰਤ ਵਿਦਿਆਰਥੀਆਂ ਨੇ ਕ੍ਰਿਸ਼ਨ ਲੀਲਾ, ਨਾਟਕ, ਗੀਤ ਅਤੇ ਭਜਨਾਂ ਸਮੇਤ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਇਸ ਮੌਕੇ ਇੰਟਰ-ਹਾਊਸ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਨਰਿੰਦਰ ਸਿੰਘ ਭਲੇਰੀਆ ਅਤੇ ਪ੍ਰਿੰਸੀਪਲ ਮੈਡਮ ਰਾਧਾ ਰਾਣੀ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਧਾਰਮਿਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ।
ਪਿਛਲੀ ਖ਼ਬਰ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਕੀਤੀ ਬੈਠਕ ਅਗਲੀ ਖ਼ਬਰ ਬਾਬਾ ਧਰਮ ਸਿੰਘ ਦੇ ਅਕਾਲ ਚਲਾਣੇ ਨਾਲ ਧਾਰਮਿਕ ਸਫ਼ਾਂ ‘ਚ ਸੋਗ ਅੰਤਿਮ ਸੰਸਕਾਰ ਮੌਕੇ ਧਾਰਮਿਕ ਤੇ ਰਾਜਸੀ ਸ਼ਖ਼ਸੀਅਤਾਂ ਸਮੇਤ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।