03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲਿਆਂ ’ਤੇ ਸਖ਼ਤ ਕਾਰਵਾਈ ਹੋਵੇ- ਗਹਿਰੀਵਾਲਾ

ਬਠਿੰਡਾ, 2 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕੇਂਦਰੀ ਕੈਬਨਿਟ ਮੰਤਰੀ ਅਤੇ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਮੁਖੀ ਚਿਰਾਗ ਪਾਸਵਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੇ ਮਾਮਲੇ ਦੀ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦੀ ਬਠਿੰਡਾ ਜ਼ਿਲ੍ਹਾ ਇਕਾਈ ਨੇ ਸਖ਼ਤ ਨਿਖੇਧੀ ਕੀਤੀ ਹੈ। ਲੋਜਪਾ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰਾਂ ਵਲੋਂ ਚਿਰਾਗ ਪਾਸਵਾਨ ਨੂੰ ਪੱਤਰ ਭੇਜ ਕੇ ਜਾਨੋਂ ਮਾਰਨ ਦੀ ਧਮਕੀ ਦੇਣਾ ਬੇਹੱਦ ਗੰਭੀਰ ਮਾਮਲਾ ਹੈ ਪਰ ‘ਚਿਰਾਗ ਨੂੰ ਬੁਝਾਉਣ ਵਾਲੇ ਖ਼ੁਦ ਬੁੱਝ ਜਾਣਗੇ’।

ਅਜੀਤ ਡੈਸਕ 03-09-2026
ਬਠਿੰਡਾ, 2 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕੇਂਦਰੀ ਕੈਬਨਿਟ ਮੰਤਰੀ ਅਤੇ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਮੁਖੀ ਚਿਰਾਗ ਪਾਸਵਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੇ ਮਾਮਲੇ ਦੀ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦੀ ਬਠਿੰਡਾ ਜ਼ਿਲ੍ਹਾ ਇਕਾਈ ਨੇ ਸਖ਼ਤ ਨਿਖੇਧੀ ਕੀਤੀ ਹੈ। ਲੋਜਪਾ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰਾਂ ਵਲੋਂ ਚਿਰਾਗ ਪਾਸਵਾਨ ਨੂੰ ਪੱਤਰ ਭੇਜ ਕੇ ਜਾਨੋਂ ਮਾਰਨ ਦੀ ਧਮਕੀ ਦੇਣਾ ਬੇਹੱਦ ਗੰਭੀਰ ਮਾਮਲਾ ਹੈ ਪਰ ‘ਚਿਰਾਗ ਨੂੰ ਬੁਝਾਉਣ ਵਾਲੇ ਖ਼ੁਦ ਬੁੱਝ ਜਾਣਗੇ’। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਧਮਕੀ ਦੇਣ ਵਾਲੇ ਅਨਸਰਾਂ ਨੂੰ ਤੁਰੰਤ ਕਾਬੂ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਚਿਰਾਗ ਪਾਸਵਾਨ ਦੇ ਜਾਨ-ਮਾਲ ਦੀ ਰਾਖੀ ਲਈ ਉਨ੍ਹਾਂ ਦੀ ਸੁਰੱਖਿਆ ਹੋਰ ਮਜ਼ਬੂਤ ਕੀਤੀ ਜਾਵੇ । ਗਹਿਰੀਵਾਲਾ ਨੇ ਕਿਹਾ ਕਿ ਉਨ੍ਹਾਂ ਚਿਰਾਗ ਪਾਸਵਾਨ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ । ਇਸ ਮੌਕੇ ਗਹਿਰੀਵਾਲਾ ਦੇ ਨਾਲ ਬਲਾਕ ਪ੍ਰਧਾਨ ਰਜਿੰਦਰ ਸਿੰਘ ਰਾਜੂ, ਜਨਰਲ ਸਕੱਤਰ ਅਸ਼ੋਕ ਗੋਇਲ ਵਿੱਕੀ, ਸੰਜੀਵ ਕੁਮਾਰ ਸੰਜੇ, ਸੰਦੀਪ ਕੁਮਾਰ, ਜੀਵਨ ਲਾਲ, ਭਗਵਾਨ ਦਾਸ, ਐਡਵੋਕੇਟ ਬਲਜਿੰਦਰ ਸਿੱਧੂ, ਸੋਨੂੰ ਕੁਮਾਰ, ਰਾਕੇਸ਼ ਗੋਇਲ, ਨਰੇਸ਼ ਕੁਮਾਰ, ਹੰਸਰਾਜ ਹਾਜੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਲੋਂ ਅੰਤਰ ਸਕੂਲ ਸਾਹਿਤਕ ਤੇ ਪ੍ਰਤਿਭਾ ਖੋਜ ਮੁਕਾਬਲੇ ਅਗਲੀ ਖ਼ਬਰ ਬੀ. ਆਰ. ਸੀ. ਕਾਨਵੈਂਟ ਸਕੂਲ ਦੇ ਪੰਜ ਵਿਦਿਆਰਥੀਆਂ ਨੇ ਕੁਸ਼ਤੀ ’ਚ ਪਹਿਲਾ ਸਥਾਨ ਮੱਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।