03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗਿਆਨ ਸਰੋਵਰ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਝੁਨੀਰ, 2 ਸਤੰਬਰ (ਸੰਜੀਵ ਸਿੰਗਲਾ)- 70ਵੇਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਗਿਆਨ ਸਰੋਵਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ। ਪ੍ਰਿੰਸੀਪਲ ਰਾਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਹੈਂਡਬਾਲ ਦੇ ਅੰਡਰ-14 ਸਾਲ ਉਮਰ ਵਰਗ ’ਚ ਲੜਕਿਆਂ ਤੇ ਲੜਕੀਆਂ, ਅੰਡਰ-17 ’ਚ ਲੜਕਿਆਂ ਤੇ ਲੜਕੀਆਂ ਅਤੇ ਅੰਡਰ-19 ’ਚ ਲੜਕੀਆਂ ਨੇ ਸਰਦੂਲਗੜ੍ਹ ਜ਼ੋਨ ਵਲੋਂ ਖੇਡਦਿਆਂ ਸੋਨ ਤਗਮੇ ਜਦਕਿ ਅੰਡਰ-19 ਲੜਕਿਆਂ ਨੇ ਸਰਦੂਲਗੜ੍ਹ ਜ਼ੋਨ ਵਲੋਂ ਚਾਂਦੀ ਦੇ ਤਗਮੇ ਹਾਸਲ ਕੀਤੇ।

ਅਜੀਤ ਡੈਸਕ 03-09-2026
ਝੁਨੀਰ, 2 ਸਤੰਬਰ (ਸੰਜੀਵ ਸਿੰਗਲਾ)- 70ਵੇਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਗਿਆਨ ਸਰੋਵਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ। ਪ੍ਰਿੰਸੀਪਲ ਰਾਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਹੈਂਡਬਾਲ ਦੇ ਅੰਡਰ-14 ਸਾਲ ਉਮਰ ਵਰਗ ’ਚ ਲੜਕਿਆਂ ਤੇ ਲੜਕੀਆਂ, ਅੰਡਰ-17 ’ਚ ਲੜਕਿਆਂ ਤੇ ਲੜਕੀਆਂ ਅਤੇ ਅੰਡਰ-19 ’ਚ ਲੜਕੀਆਂ ਨੇ ਸਰਦੂਲਗੜ੍ਹ ਜ਼ੋਨ ਵਲੋਂ ਖੇਡਦਿਆਂ ਸੋਨ ਤਗਮੇ ਜਦਕਿ ਅੰਡਰ-19 ਲੜਕਿਆਂ ਨੇ ਸਰਦੂਲਗੜ੍ਹ ਜ਼ੋਨ ਵਲੋਂ ਚਾਂਦੀ ਦੇ ਤਗਮੇ ਹਾਸਲ ਕੀਤੇ। ਇਸੇ ਤਰ੍ਹਾਂ ਖੋ-ਖੋ ਦੇ ਅੰਡਰ-17 ਸਾਲ ਉਮਰ ਵਰਗ ’ਚ ਸਰਦੂਲਗੜ੍ਹ ਜ਼ੋਨ ਵਲੋਂ ਖੇਡਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ’ਚ ਕੁੱਲ 29 ਸੋਨ, 8 ਚਾਂਦੀ ਅਤੇ 9 ਕਾਂਸੀ ਦੇ ਤਗਮੇ ਜਿੱਤੇ ਹਨ। ਚੇਅਰਮੈਨ ਜਰਨੈਲ ਸਿੰਘ ਅਤੇ ਕੋਆਰਡੀਨੇਟਰ ਰੁਪਿੰਦਰ ਕੌਰ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ 26 ਖਿਡਾਰੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਇਸ ਮੌਕੇ ਸਿਮਰਜੀਤ ਸਿੰਘ, ਜਸ਼ਨਦੀਪ ਸਿੰਘ, ਸਤਵਿੰਦਰ ਸਿੰਘ, ਦਵਿੰਦਰ ਸਿੰਘ ਹੈਪੀ, ਰਮਨਦੀਪ ਕੌਰ, ਰਾਜਕਿਰਨ ਕੌਰ, ਹਰਜੋਤ ਕੌਰ, ਸੁਖਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਮਨਾਇਆ ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਦਾ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਚੌਥੇ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।