04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਰਣਜੋਧ ਸਿੰਘ ਤੇ ਸ਼ਰਨਜੀਤ ਕੌਰ ਰੌਇਲ ਕਾਲਜ ਦੇ ਮਿਸਟਰ ਫਰੈਸ਼ਰ ਤੇ ਮਿਸਿਜ਼ ਫਰੈਸ਼ਰ ਬਣੇ

ਬੁਢਲਾਡਾ, 3 ਸਤੰਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ‘ਫਰੈਸ਼ਰਜ਼ ਪਾਰਟੀ’ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ.

ਅਜੀਤ ਡੈਸਕ 04-09-2026
ਬੁਢਲਾਡਾ, 3 ਸਤੰਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ‘ਫਰੈਸ਼ਰਜ਼ ਪਾਰਟੀ’ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਬਾਰੇ ਗਿਆਨ ਭਰਪੂਰ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਵਲੋਂ ਗੀਤ ਸੰਗੀਤ, ਡਾਂਸ ਅਤੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਨੇ ਦਰਸ਼ਕਾਂ ਨੂੰ ਮੰਤਰ ਮੁਗਧ ਕੀਤਾ। ਇਸ ਫਰੈਸ਼ਰ ਪਾਰਟੀ ਦੌਰਾਨ ‘ਮਿਸ ਫਰੈਸ਼ਰ’ ਅਤੇ ‘ਮਿਸਟਰ ਫਰੈਸ਼ਰ’ ਦੀ ਚੋਣ ਲਈ ਵੱਖ-ਵੱਖ ਰਾਊਂਡ ਵੀ ਕਰਵਾਏ ਗਏ, ਜਿਨ੍ਹਾਂ ’ਚੋਂ ਰ ਣਜੋਧ ਸਿੰਘ ਮਿਸਟਰ ਫਰੈਸ਼ਰ ਅਤੇ ਸ਼ਰਨਜੀਤ ਕੌਰ ਮਿਸਿਜ਼ ਫਰੈਸ਼ਰ ਬਣੇ। ਇਸ ਤੋਂ ਇਲਾਵਾ ਸਪੈਸ਼ਲ ਅਵਾਰਡ ਲਈ ਰਿੰਪੀ ਕੌਰ, ਜਸਪ੍ਰੀਤ ਕੌਰ, ਮਨਦੀਪ ਕੌਰ ਨੂੰ ਚੁਣਿਆ ਗਿਆ। ਇਸ ਮੌਕੇ ਨਰਸਿੰਗ ਕਾਲਜ ਦੇ ਪ੍ਰਿੰਸੀਪਲ ਡਾ. ਸਿਮਰਨਜੀਤ ਕੌਰ ਬਰਾੜ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਦੀ ਵਿਦਿਆਰਥਣ ਨੇ ਇਸਰੋ ਕੇਂਦਰ ਦਾ ਕੀਤਾ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।