04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ੍ਰੀ ਰਾਮ ਲੀਲ੍ਹਾ ਮੰਚਨ ਲਈ ਰਿਹਰਸਲ 6 ਤੋਂ ਸ਼ੁਰੂ

ਮਾਨਸਾ, 3 ਸਤੰਬਰ (ਸੱਭਿ. ਪ੍ਰਤੀ.)

ਅਜੀਤ ਡੈਸਕ 04-09-2026
ਮਾਨਸਾ, 3 ਸਤੰਬਰ (ਸੱਭਿ.ਪ੍ਰਤੀ.)- ਸ੍ਰੀ ਸੁਭਾਸ਼ ਡਰਾਮਾਟਿਕ ਕਲੱਬ ਮਾਨਸਾ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਆਯੋਜਨ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਜਾਵੇਗਾ । ਕਲੱਬ ਵਲੋਂ ਪੰਡਿਤ ਪੁਨੀਤ ਸ਼ਰਮਾ ਗੋਗੀ ਵਲੋਂ ਰੀਤੀ-ਰਿਵਾਜ਼ਾਂ ਅਨੁਸਾਰ ਹਵਨ ਕਰਵਾਇਆ ਗਿਆ । ਪ੍ਰਧਾਨ ਪ੍ਰਵੀਨ ਗੋਇਲ ਤੇ ਚੇਅਰਮੈਨ ਅਸ਼ੋਕ ਗਰਗ ਨੇ ਦੱਸਿਆ ਕਿ ਰਾਮ ਲੀਲ੍ਹਾ ਦੀ ਰਿਹਰਸਲ 6 ਸਤੰਬਰ ਤੋਂ ਸ਼ੁਰੂ ਹੋਵੇਗੀ, ਜਦਕਿ 8 ਅਕਤੂਬਰ ਤੋਂ ਸ੍ਰੀ ਰਾਮ ਲੀਲ੍ਹਾ ਦੀ ਸ਼ੁਰੂਆਤ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਕਲੱਬ ਦੀ ਮੈਨੇਜਮੈਂਟ ਤੇ ਐਕਟਰ ਬਾਡੀ ਵਲੋਂ ਪੂਰੀ ਲਗਨ ਨਾਲ ਮੰਚਨ ਕੀਤਾ ਜਾਵੇਗਾ । ਪ੍ਰਧਾਨ ਐਕਟਰ ਬਾਡੀ ਵਰੁਣ ਬਾਂਸਲ ਨੇ ਦੱਸਿਆ ਕਿ ਡਾਇਰੈਕਟਰ ਪ੍ਰਵੀਨ ਟੋਨੀ ਸ਼ਰਮਾ, ਵਿਨੋਦ ਪਠਾਨ, ਮੁਕੇਸ਼ ਬਾਂਸਲ ਅਤੇ ਤਰਸੇਮ ਹੋਂਡਾ ਦੀ ਅਗਵਾਈ ਹੇਠ ਰਿਹਰਸਲ ਕੀਤੀ ਜਾਵੇਗੀ ।
ਪਿਛਲੀ ਖ਼ਬਰ ਇਨਕਲਾਬੀ ਨੌਜਵਾਨ ਸਭਾ ਵਲੋਂ ‘ਸਕੂਲ ਬਚਾਓ ਸਿੱਖਿਆ ਬਚਾਓ’ ਤਹਿਤ ਗੇਹਲੇ ਸਕੂਲਾਂ ਦਾ ਦੌਰਾ ਅਗਲੀ ਖ਼ਬਰ ਰੋਜ਼ਗਾਰ ਨਾ ਮਿਲਣ ਕਾਰਨ ਪਿੰਡਾਂ ਦੇ ਮਨਰੇਗਾ ਮਜ਼ਦੂਰ ਫਿਰਦੇ ਵਿਹਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।