09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਲੇਸਮੈਂਟ ਡਰਾਈਵ ’ਚ ਰੌਇਲ ਕਾਲਜ ਦੇ 24 ਵਿਦਿਆਰਥੀਆਂ ਦੀ ਚੋਣ

ਬੁਢਲਾਡਾ, 8 ਸਤੰਬਰ (ਸਵਰਨ ਸਿੰਘ ਰਾਹੀ)- ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਆਈ. ਸੀ.

ਅਜੀਤ ਡੈਸਕ 09-09-2026
ਬੁਢਲਾਡਾ, 8 ਸਤੰਬਰ (ਸਵਰਨ ਸਿੰਘ ਰਾਹੀ)- ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਆਈ.ਸੀ.ਆਈ.ਸੀ.ਆਈ. ਬੈਂਕ ਦੇ ਸਹਿਯੋਗ ਨਾਲ ਰਿਲੇਸ਼ਨਸ਼ਿਪ ਮੈਨੇਜਰ ਦੇ ਅਹੁਦੇ ਲਈ ਪਲੇਸਮੈਂਟ ਡਰਾਈਵ ਦੌਰਾਨ 24 ਵਿਦਿਆਰਥੀਆਂ ਨੇ ਬੈਂਕ ’ਚ ਸਫਲਤਾਪੂਰਵਕ ਪਲੇਸਮੈਂਟ ਪ੍ਰਾਪਤ ਕੀਤੀ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ ਇਸ ਪਲੇਸਮੈਂਟ ਡਰਾਈਵ ਨਾਲ ਵਿਦਿਆਰਥੀਆਂ ਨੂੰ ਭਾਰਤ ਦੇ ਪ੍ਰਮੁੱਖ ਨਿੱਜੀ ਖੇਤਰ ਦੇ ਬੈਂਕ ’ਚ ਆਪਣੇ ਪੇਸ਼ੇਵਰ ਕੈਰੀਅਰ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਪਲੇਸਮੈਂਟ ਪਹਿਲਕਦਮੀ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਬਲਕਿ ਕਾਰਪੋਰੇਟ ਭਰਤੀ ਪ੍ਰਕਿਰਿਆ ’ਚ ਉਨ੍ਹਾਂ ਨੂੰ ਕੀਮਤੀ ਐਕਸਪੋਜ਼ਰ ਪ੍ਰਾਪਤ ਕਰਨ ’ਚ ਵੀ ਮਦਦ ਮਿਲੇਗੀ। ਪ੍ਰਬੰਧਕ ਕਮੇਟੀ ਚੇਅਰਮੈਨ ਏਕਮਜੀਤ ਸਿੰਘ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਯਤਨਾਂ ਤੇ ਸਮਰਪਣ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਨਾਵਲਕਾਰ ਪ੍ਰਗਟ ਸਿੰਘ ਸਤੌਜ ਨਾਲ ਰੂ-ਬਰੂ ਸਮਾਗਮ ਕਰਵਾਇਆ ਅਗਲੀ ਖ਼ਬਰ ਦਫ਼ਤਰੀ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਰੱਖ ਕੇ ਡੀ.ਸੀ. ਦਫ਼ਤਰ ਨੇੜੇ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।