13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਿਜਲੀ ਸਪਲਾਈ ਦੀ ਸਮੱਸਿਆ ਤੋਂ ਸਤਾਏ ਆਕਲੀਆ ਕਲਾ ਤੇ ਆਕਲੀਆ ਖ਼ੁਰਦ ਦੇ ਸੈਂਕੜੇ ਕਿਸਾਨਾਂ ਵੱਲੋਂ ਪਾਵਰਕਾਮ ਦਫ਼ਤਰ ਅੱਗੇ ਧਰਨਾ

ਗੋਨਿਆਣਾ, 12 ਸਤੰਬਰ (ਲਛਮਣ ਦਾਸ ਗਰਗ)-ਅੱਜ ਪਿੰਡ ਆਕਲੀਆ ਕਲਾ ਅਤੇ ਆਕਲੀਆ ਖ਼ੁਰਦ ਦੇ ਸੈਂਕੜੇ ਕਿਸਾਨਾਂ ਨੇ ਬਿਜਲੀ ਸਪਲਾਈ ਦੀ ਸਮੱਸਿਆ ਨੂੰ ਲੈ ਕੇ ਸਥਾਨਕ ਪਾਵਰਕਾਮ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਸਰਕਾਰ ਅਤੇ ਪਾਵਰਕਾਮ ਵਿਭਾਗ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਧਰਨੇ ਵਿਚ ਮੌਜੂਦ ਜਸਵੀਰ ਸਿੰਘ, ਜਸਵਿੰਦਰ ਸਿੰਘ, ਨਿਰਵੈਰ ਸਿੰਘ, ਬੂਟਾ ਸਿੰਘ, ਹਰਦੇਵ ਸਿੰਘ, ਬਾਬੂ ਸਿੰਘ, ਦਰਸ਼ਨ ਸਿੰਘ, ਬਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਖੇਤੀਬਾੜੀ ਲਈ ਬਿਜਲੀ ਮੋਟਰਾਂ ਦੀ ਲੋੜ ਅਨੁਸਾਰ ਸਪਲਾਈ ਨਹੀਂ ਮਿਲ ਰਹੀ।

ਅਜੀਤ ਡੈਸਕ 13-09-2026
ਗੋਨਿਆਣਾ, 12 ਸਤੰਬਰ (ਲਛਮਣ ਦਾਸ ਗਰਗ)-ਅੱਜ ਪਿੰਡ ਆਕਲੀਆ ਕਲਾ ਅਤੇ ਆਕਲੀਆ ਖ਼ੁਰਦ ਦੇ ਸੈਂਕੜੇ ਕਿਸਾਨਾਂ ਨੇ ਬਿਜਲੀ ਸਪਲਾਈ ਦੀ ਸਮੱਸਿਆ ਨੂੰ ਲੈ ਕੇ ਸਥਾਨਕ ਪਾਵਰਕਾਮ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਸਰਕਾਰ ਅਤੇ ਪਾਵਰਕਾਮ ਵਿਭਾਗ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਧਰਨੇ ਵਿਚ ਮੌਜੂਦ ਜਸਵੀਰ ਸਿੰਘ, ਜਸਵਿੰਦਰ ਸਿੰਘ, ਨਿਰਵੈਰ ਸਿੰਘ, ਬੂਟਾ ਸਿੰਘ, ਹਰਦੇਵ ਸਿੰਘ, ਬਾਬੂ ਸਿੰਘ, ਦਰਸ਼ਨ ਸਿੰਘ, ਬਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਖੇਤੀਬਾੜੀ ਲਈ ਬਿਜਲੀ ਮੋਟਰਾਂ ਦੀ ਲੋੜ ਅਨੁਸਾਰ ਸਪਲਾਈ ਨਹੀਂ ਮਿਲ ਰਹੀ।ਇਸ ਤੋਂ ਇਲਾਵਾ ਘਰੇਲੂ ਬਿਜਲੀ ਸਪਲਾਈ ਵੀ ਸਮੇਂ ਸਿਰ ਨਾ ਮਿਲਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਬਿਜਲੀ ਦੀ ਸਹੀ ਸਪਲਾਈ ਨਾ ਮਿਲਣ ਕਾਰਨ ਖੇਤਾਂ ਵਿਚ ਖੜ੍ਹੀ ਫ਼ਸਲ ਸੁੱਕਣ ਦੇ ਕਿਨਾਰੇ ਪਹੁੰਚ ਰਹੀ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਧਰਨਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਬਿਜਲੀ ਸਪਲਾਈ ਨਾਲ ਸਬੰਧਿਤ ਸਮੱਸਿਆ ਦਾ ਹੱਲ ਨਹੀਂ ਕੀਤਾ ਜਾਂਦਾ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਵਿਭਾਗ ਵੱਲੋਂ ਜਲਦ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਇਸ ਸਬੰਧੀ ਸਬ ਡਿਵੀਜ਼ਨ ਦੇ ਐਸਡੀਓ ਕੇਵਲ ਸੇਠੀ ਨੇ ਕਿਹਾ ਕਿ ਤੁਹਾਨੂੰ ਜਲਦੀ ਹੀ ਮੋਟਰਾਂ ਵਾਲੀ ਸਪਲਾਈ ਨੂੰ ਚਾਲੂ ਕਰਵਾਇਆ ਜਾਵੇਗਾ। ਇਸ ਵਿਸ਼ਵਾਸ ਤੇ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ।
ਪਿਛਲੀ ਖ਼ਬਰ ਜੋਤੀ ਅਰੋੜਾ ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਚੁਣੀ ਅਗਲੀ ਖ਼ਬਰ ਆਊਟਸੋਰਸ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਇਨਲਿਸਟ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।