13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕ੍ਰਿਸ਼ਨਾ ਕਾਲਜ ਰੱਲੀ ਵਿਖੇ ਵਿਦਿਆਰਥੀਆਂ ਦੇ ਆਮ ਗਿਆਨ ਮੁਕਾਬਲੇ ਕਰਵਾਏ

ਬੁਢਲਾਡਾ, 12 ਸਤੰਬਰ (ਸਵਰਨ ਸਿੰਘ ਰਾਹੀ)- ਕ੍ਰਿਸ਼ਨਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੱਲੀ ਵਿਖੇ ਵਿਦਿਆਰਥੀਆਂ ਦੇ ਆਮ ਗਿਆਨ ਮੁਕਾਬਲੇ ਕਰਵਾਏ ਗਏ। ਕਾਲਜ ਪ੍ਰਿੰਸੀਪਲ ਪ੍ਰਮੋਦ ਸਿੰਘ ਦੀ ਅਗਵਾਈ ਹੇਠਲੀ ਇਸ ਪ੍ਰਤੀਯੋਗਤਾ ’ਚ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ, ਜਿਸ ’ਚ ਵਿਦਿਆਰਥੀਆਂ ਨੂੰ ਦੇਸ਼-ਵਿਦੇਸ਼, ਇਤਿਹਾਸ, ਵਿਗਿਆਨ, ਖੇਡਾਂ, ਚਲੰਤ ਮਸਲੇ, ਸੰਗੀਤ, ਭਾਸ਼ਾ ਅਤੇ ਸਭਿਆਚਾਰ ਆਦਿ ਨਾਲ ਸਬੰਧਿਤ ਸਵਾਲ ਪੁੱਛੇ ਗਏ।

ਅਜੀਤ ਡੈਸਕ 13-09-2026
ਬੁਢਲਾਡਾ, 12 ਸਤੰਬਰ (ਸਵਰਨ ਸਿੰਘ ਰਾਹੀ)- ਕ੍ਰਿਸ਼ਨਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੱਲੀ ਵਿਖੇ ਵਿਦਿਆਰਥੀਆਂ ਦੇ ਆਮ ਗਿਆਨ ਮੁਕਾਬਲੇ ਕਰਵਾਏ ਗਏ। ਕਾਲਜ ਪ੍ਰਿੰਸੀਪਲ ਪ੍ਰਮੋਦ ਸਿੰਘ ਦੀ ਅਗਵਾਈ ਹੇਠਲੀ ਇਸ ਪ੍ਰਤੀਯੋਗਤਾ ’ਚ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ, ਜਿਸ ’ਚ ਵਿਦਿਆਰਥੀਆਂ ਨੂੰ ਦੇਸ਼-ਵਿਦੇਸ਼, ਇਤਿਹਾਸ, ਵਿਗਿਆਨ, ਖੇਡਾਂ, ਚਲੰਤ ਮਸਲੇ, ਸੰਗੀਤ, ਭਾਸ਼ਾ ਅਤੇ ਸਭਿਆਚਾਰ ਆਦਿ ਨਾਲ ਸਬੰਧਿਤ ਸਵਾਲ ਪੁੱਛੇ ਗਏ। ਟੀਮ-ਏ, ਟੀਮ-ਬੀ, ਟੀਮ-ਸੀ ਨੇ ਮੁਕਾਬਲੇ ’ਚ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਚਹਿਲ ਤੇ ਪ੍ਰੀਤਇੰਦਰ ਸਿੰਘ ਚਹਿਲ, ਮੈਨੇਜਿੰਗ ਡਾਇਰੈਕਟਰ ਕਮਲ ਸਿੰਗਲਾ, ਸਕੱਤਰ ਸੱਤਪਾਲ ਸਿੰਘ ਚਹਿਲ, ਪ੍ਰਧਾਨ ਡਾ. ਵਿਜੇ ਸਿੰਗਲਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਹਰ ਮੁਕਾਬਲੇ ’ਚ ਉਤਸ਼ਾਹ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਮੈਡਲ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਬੇਹੱਦ ਲਾਹੇਵੰਦ ਹੋਣਗੇ। ਇਹ ਮੁਕਾਬਲਾ ਐਕਟੀਵਿਟੀ ਇੰਚਾਰਜ ਪ੍ਰੋਫੈਸਰ ਸਰਬਜੀਤ ਸਿੰਘ ਵਲੋਂ ਪੂਰੇ ਅਨੁਸ਼ਾਸਨ ’ਚ ਕਰਵਾਇਆ ਗਿਆ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਰੇਟਾ ਦਾ ਚੋਣ ਇਜਲਾਸ ਹੋਇਆ ਅਗਲੀ ਖ਼ਬਰ ਐਨ.ਸੀ.ਸੀ. ਕਮਾਂਡਿੰਗ ਅਫ਼ਸਰ ਕਰਨਲ ਅਵਿਨਾਸ਼ ਡੀ. ਪਿਟਰੇ ਵਲੋਂ ਰੋਇਲ ਕਾਲਜ ਬੋੜਾਵਾਲ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।