16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬੋੜਾਵਾਲ ਵਿਖੇ ਭਰਤੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ

ਮਾਨਸਾ, 15 ਸਤੰਬਰ (ਵਿ. ਪ੍ਰਤੀ.)

ਅਜੀਤ ਡੈਸਕ 16-09-2026
ਮਾਨਸਾ, 15 ਸਤੰਬਰ (ਵਿ.ਪ੍ਰਤੀ.)- ਸੀ-ਪਾਈਟ ਕੈਂਪ ਬੋੜਾਵਾਲ ਵਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਤੇ ਸੰਗਰੂਰ ਦੇ ਨੌਜਵਾਨਾਂ ਲਈ ਪੰਜਾਬ ਪੁਲਿਸ ਅਤੇ ਏਅਰ ਫੋਰਸ ’ਚ ਭਰਤੀ ਹੋਣ ਸਬੰਧੀ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਹੋ ਚੁੱਕਾ ਹੈ। ਸਿਖਲਾਈ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਦਾ ਲਿਖਤੀ ਇਮਤਿਹਾਨ ਦੇ ਚੁੱਕੇ ਨੌਜਵਾਨ ਫਿਜ਼ੀਕਲ ਟਰਾਇਲ ਦੀ ਤਿਆਰੀ ਕਰ ਸਕਦੇ ਹਨ ਜਦਕਿ ਏਅਰ ਫੋਰਸ ’ਚ ਜਿਹੜੇ ਨੌਜਵਾਨਾਂ ਨੇ ਟੈਕਨੀਕਲ ਅਤੇ ਨਾਨ-ਟੈਕਨੀਕਲ ਵਾਸਤੇ ਅਪਲਾਈ ਕੀਤਾ ਹੋਇਆ ਹੈ, ਉਹ ਵੀ ਲਿਖਤੀ ਪੇਪਰ ਦੀ ਤਿਆਰੀ ਕਰ ਸਕਦੇ ਹਨ। ਉਨ੍ਹਾਂ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਾਰੀਆਂ ਸ਼ਰਤਾਂ ਪੂਰੀਆਂ ਕਰ ਕੇ ਜਲਦ ਫਿਜ਼ੀਕਲ ਟੈੱਸਟ ਅਤੇ ਲਿਖਤੀ ਪੇਪਰ ਦੀ ਤਿਆਰੀ ਲਈ 17 ਸਤੰਬਰ ਤੋਂ ਸਵੇਰੇ 9 ਵਜੇ ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਜ਼ਰੂਰੀ ਦਸਤਾਵੇਜ਼ ਸਮੇਤ ਰਜਿਸਟਰੇਸ਼ਨ ਕਰਵਾ ਕੇ ਸਿਖਲਾਈ ਸ਼ੁਰੂ ਕਰ ਸਕਦੇ ਹਨ।
ਪਿਛਲੀ ਖ਼ਬਰ ਸਮਾਓਂ ਵਿਖੇ ਕੈਂਪ ਦੌਰਾਨ 31 ਯੂਨਿਟ ਖ਼ੂਨ ਇਕੱਤਰ ਹੋਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਧਰਨਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।