22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਭਾਰਤ ਗਰੁੱਪ ਆਫ਼ ਕਾਲਜਿਜ਼ ਵਿਖੇ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਕਰਵਾਈ

ਸਰਦੂਲਗੜ੍ਹ, 21 ਸਤੰਬਰ (ਜੀ. ਐਮ.

ਅਜੀਤ ਡੈਸਕ 22-09-2026
ਸਰਦੂਲਗੜ੍ਹ, 21 ਸਤੰਬਰ (ਜੀ.ਐਮ. ਅਰੋੜਾ)- ਸਥਾਨਕ ਭਾਰਤ ਗਰੁੱਪ ਆਫ਼ ਕਾਲਜਿਜ਼ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ‘ਆਗਮਨ-2026’ ਫਰੈਸ਼ਰ ਪਾਰਟੀ ਕਰਵਾਈ ਗਈ। ਸਮਾਗਮ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਕਾਲਜ ਨਾਲ ਜੋੜਨਾ ਅਤੇ ਕਾਲਜ ਜੀਵਨ ਦੀ ਉਤਸ਼ਾਹਪੂਰਨ ਸ਼ੁਰੂਆਤ ਕਰਨਾ ਸੀ। ਦੀਪ ਜਗ੍ਹਾ ਕੇ ਸਮਾਗਮ ਦੀ ਸ਼ੁਰੂਆਤ ਕਰਨ ਉਪਰੰਤ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ, ਡਾਂਸ, ਗੀਤ, ਸੰਗੀਤ ਤੇ ਮਨੋਰੰਜਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਸੀ.ਈ.ਓ. ਰਾਜੇਸ਼ ਗਰਗ ਅਤੇ ਐਡਮਿਸ਼ਨ ਡਾਇਰੈਕਟਰ ਮੋਹਿਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ, ਅਨੁਸ਼ਾਸਨ, ਸਮੇਂ ਦੀ ਕਦਰ ਅਤੇ ਸਕਾਰਾਤਮਕ ਸੋਚ ਨੂੰ ਆਪਣੀ ਸਫਲਤਾ ਦਾ ਆਧਾਰ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੀਆਂ ਵਿੱਦਿਅਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ’ਚ ਸਰਗਰਮੀ ਨਾਲ ਹਿੱਸਾ ਲੈਣ ਲਈ ਵੀ ਉਤਸ਼ਾਹਿਤ ਕੀਤਾ। ਡਾਇਰੈਕਟਰ-ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ ਜੌਲੀ ਨੇ ਨਵੇਂ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਖੇਤੀ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੇ ਹਨ ਕਿਸਾਨ ਮੇਲੇ ਅਗਲੀ ਖ਼ਬਰ ਸੀਵਰੇਜ ਬੋਰਡ ਦੇ ਆਊਟ ਸੋਰਸ ਮੁਲਾਜ਼ਮਾਂ ਵਲੋਂ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।