24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੁਰੂ ਨਾਨਕ ਕਾਲਜ ਬੁਢਲਾਡਾ ਦਾ ਬੀ. ਲਿਬ ਦਾ ਨਤੀਜਾ 100 ਫ਼ੀਸਦੀ ਰਿਹਾ

ਬੁਢਲਾਡਾ, 23 ਸਤੰਬਰ (ਸਵਰਨ ਸਿੰਘ ਰਾਹੀ)- ਸਥਾਨਕ ਖੁ਼ਦਮੁਖ਼ਤਿਆਰ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਦਾ ਬੀ. ਲਿਬ ਸਾਇੰਸ ਦੇ ਦੂਜੇ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ ਹੈ।

ਅਜੀਤ ਡੈਸਕ 24-09-2026
ਬੁਢਲਾਡਾ, 23 ਸਤੰਬਰ (ਸਵਰਨ ਸਿੰਘ ਰਾਹੀ)- ਸਥਾਨਕ ਖੁ਼ਦਮੁਖ਼ਤਿਆਰ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਦਾ ਬੀ.ਲਿਬ ਸਾਇੰਸ ਦੇ ਦੂਜੇ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਲਾਇਬਰੇਰੀ ਤੇ ਸੂਚਨਾ ਵਿਗਿਆਨ ਵਿਭਾਗ ਦੇ ਮੁਖੀ ਡਾ. ਹਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਮਈ-2026 ’ਚ ਹੋਈ ਬੀ.ਲਿਬ ਸਾਇੰਸ ਦੀ ਯੂਨੀਵਰਸਿਟੀ ਪ੍ਰੀਖਿਆ ਦੇ ਨਤੀਜਿਆਂ ’ਚ ਵਿਦਿਆਰਥਣ ਜਸ਼ਨਦੀਪ ਕੌਰ ਨੇ 9.45 ਐਸ.ਜੀ.ਪੀ.ਏ., ਖ਼ੁਸ਼ਬੂ ਰਾਣੀ ਨੇ 9.36 ਅਤੇ ਗੁਰਲੀਨ ਕੌਰ ਨੇ 9.16 ਐਸ.ਜੀ.ਪੀ.ਏ. ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਦਿਆਂ ਮੈਰਿਟ ਸੂਚੀ ’ਚ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਤੇ ਉਪ ਪ੍ਰਿੰਸੀਪਲ ਡਾ. ਰੇਖਾ ਕਾਲੜਾ ਨੇ ਵੀ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਡਾ. ਇੰਦਰਜੀਤ ਸਿੰਘ, ਪ੍ਰੋਫੈਸਰ ਮਨੀਸ਼ਾ ਬਾਂਸਲ, ਅਮਨਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ ਗੁਰਪ੍ਰੀਤ ਸਿੰਘ ਤੇ ਹਰਦੇਵ ਸਿੰਘ, ਵੀਨਾ ਰਾਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਡਵੋਕੇਟ ਸੰਦੀਪ ਘੰਡ ਦੀ ਪੁਸਤਕ ‘ਜੀਵਨ ਵਿਚਾਰ’ ਜ਼ਿਲ੍ਹਾ ਸੈਸ਼ਨ ਜੱਜ ਵਲੋਂ ਜਾਰੀ ਅਗਲੀ ਖ਼ਬਰ ਬਲਵਿੰਦਰ ਸਿੰਘ ਸਿੱਧੂ ਨੇ ਜਿੱਤਿਆ ਨੈਸ਼ਨਲ ਪੱਧਰ ਦਾ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।