25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੰਜਾਬੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ

ਭਗਤਾ ਭਾਈਕਾ, 24 ਸਤੰਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਪੰਜਾਬੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗਿਆਰਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਨੇ ਪੈਂਤੀ ਅੱਖਰੀ ਲਿਖ ਕੇ ਪੰਜਾਬੀ ਭਾਸ਼ਾ ਦੀ ਵਿਲੱਖਣਤਾ ਅਤੇ ਪੰਜਾਬੀ ਅੱਖਰਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ।

ਅਜੀਤ ਡੈਸਕ 25-09-2026
ਭਗਤਾ ਭਾਈਕਾ, 24 ਸਤੰਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਪੰਜਾਬੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗਿਆਰਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਨੇ ਪੈਂਤੀ ਅੱਖਰੀ ਲਿਖ ਕੇ ਪੰਜਾਬੀ ਭਾਸ਼ਾ ਦੀ ਵਿਲੱਖਣਤਾ ਅਤੇ ਪੰਜਾਬੀ ਅੱਖਰਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ। ਸੁਖਮਨ ਵੀਰ ਕੌਰ ਗਿਆਰਵੀਂ ਜਮਾਤ ਦੀ ਵਿਦਿਆਰਥਣ ਨੇ ਪੰਜਾਬੀ ਲੋਕ ਗੀਤ ‘ਹਰੀਏ ਨੀ ਰਸ ਭਰੀਏ ਖਜੂਰੇ’ ਗਾ ਕੇ ਪੰਜਾਬੀ ਲੋਕ-ਸੱਭਿਆਚਾਰ ਅਤੇ ਲੋਕ-ਗੀਤਾਂ ਦੀ ਅਮੀਰ ਪਰੰਪਰਾ ਦੀ ਸੁੰਦਰ ਝਲਕ ਪੇਸ਼ ਕੀਤੀ। ਪਰਿਵਾਰ ਦੀਆਂ ਵੱਡੀਆਂ ਪੀੜ੍ਹੀਆਂ ਨਾਲ ਪੰਜਾਬੀਭਾਸ਼ਾ ਰਾਹੀਂ ਜੁੜੇ ਰਹਿਣ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਦਸਵੀਂ ਜਮਾਤ ਦੀ ਵਿਦਿਆਰਥਣ ਗੁਰਵੀਰ ਕੌਰ ਨੇ ਆਪਣੀ ਦਾਦੀ ਨਾਲ ਪੰਜਾਬੀ ਵਿਚ ਗੱਲਬਾਤ ਕੀਤੀ। ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਸਿਮਰਨ ਕੌਰ ਨੇ ਪੰਜਾਬੀ ਦਿਵਸ ਨੂੰ ਸਮਰਪਿਤ ਆਪਣੀ ਮਾਤਾ ਨਾਲ ਪੰਜਾਬੀ ਰਸਮਾਂ-ਰਿਵਾਜਾਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਕੌਰ ਵਲੋਂ ਪੰਜਾਬੀ ਦਿਵਸ ਨੂੰ ਸਮਰਪਿਤ ਵਿਚਾਰ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੂੰ ਮਾਂ-ਬੋਲੀ ਪੰਜਾਬੀ ਨਾਲ ਪਿਆਰ ਕਰਨ, ਪੰਜਾਬੀ ਬੋਲੀ ਦਾ ਸਹੀ ਢੰਗ ਨਾਲ ਉਚਾਰਨ ਕਰਨ ਅਤੇ ਲਿਖਣ ਅਤੇ ਇਸ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਪਿੰਡ ਘੁੱਦਾ ਵਿਖੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਅਗਲੀ ਖ਼ਬਰ ਅਦਾਲਤ ’ਚ ਗੈਰ ਹਾਜ਼ਰ ਰਹਿਣ ਵਾਲਾ ਵਿਅਕਤੀ ਭਗੌੜਾ ਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।