25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

‘ਆਪ’ ਦੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕ ਮਿਲਣੀ ਨੇ ਰੈਲੀ ਦਾ ਰੂਪ ਧਾਰਿਆ

ਝੁਨੀਰ, 24 ਸਤੰਬਰ (ਸੰਜੀਵ ਸਿੰਗਲਾ)- ਸਥਾਨਕ ਹਵੇਲੀ ਪੈਲੇਸ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਸਰਦੂਲਗੜ੍ਹ ਦੀ ਵਰਕਰ ਮਿਲਣੀ ਕੀਤੀ ਗਈ, ਜੋ ਰੈਲੀ ਦਾ ਰੂਪ ਧਾਰਨ ਕਰ ਗਈ। ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਇਸ ਮੁਹਿੰਮ ਦਾ ਪੋਸਟਰ ਅਤੇ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਨੂੰ ਸਮਰਪਿਤ ਹੋਣ ਵਾਲੇ ਸਮਾਗਮ ਜਸ਼ਨ-ਏ-ਇਨਕਲਾਬ ਦਾ ਪੋਸਟਰ ਵੀ ਜਾਰੀ ਕੀਤਾ।

ਅਜੀਤ ਡੈਸਕ 25-09-2026
ਝੁਨੀਰ, 24 ਸਤੰਬਰ (ਸੰਜੀਵ ਸਿੰਗਲਾ)- ਸਥਾਨਕ ਹਵੇਲੀ ਪੈਲੇਸ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਸਰਦੂਲਗੜ੍ਹ ਦੀ ਵਰਕਰ ਮਿਲਣੀ ਕੀਤੀ ਗਈ, ਜੋ ਰੈਲੀ ਦਾ ਰੂਪ ਧਾਰਨ ਕਰ ਗਈ। ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਇਸ ਮੁਹਿੰਮ ਦਾ ਪੋਸਟਰ ਅਤੇ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਨੂੰ ਸਮਰਪਿਤ ਹੋਣ ਵਾਲੇ ਸਮਾਗਮ ਜਸ਼ਨ-ਏ-ਇਨਕਲਾਬ ਦਾ ਪੋਸਟਰ ਵੀ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਹੀ ਵਿੰਗਾਂ ਦੇ ਅਹੁਦੇਦਾਰ ਬੂਥ ਪ੍ਰਧਾਨ ਅਤੇ ਵਰਕਰ ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਗਰੰਟੀਆਂ ਅਤੇ ਵਿਕਾਸ ਦੇ ਕੰਮਾਂ ਅਤੇ ਜੋ ਵੀ ਸਰਕਾਰ ਵੱਲੋਂ ਕੰਮ ਕੀਤੇ ਗਏ ਹਨ। ਉਨ੍ਹਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲੋਕਾਂ ਨੂੰ ਘਰ-ਘਰ ਜਾ ਕੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਜਾਵੇ ਤਾਂ ਕਿ ਆਉਣ ਵਾਲੀਆਂ ਵਿਧਾਨ ਸਭਾ 2027 ਦੀਆਂ ਚੋਣਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਮੌਕਾ ਦਿੱਤਾ ਜਾਵੇ ਤਾਂ ਕਿ ਅਧੂਰੇ ਕਾਰਜ ਪੂਰ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਸਰਪੰਚ ਰਾਜਿੰਦਰ ਸਿੰਘ ਦਸੋਂਧੀਆ ਤੋਂ ਇਲਾਵਾ ਬਲਾਕ ਪ੍ਰਧਾਨ, ਵੱਖ-ਵੱਖ ਵਿੰਗਾਂ ਦੇ ਹਲਕਾ ਤੇ ਬਲਾਕ ਪ੍ਰਧਾਨ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਦੁਕਾਨਦਾਰ ਦੀ ਕੁੱਟਮਾਰ ਮਾਮਲੇ ’ਚ ਧਰਨਾ 30 ਤੱਕ ਮੁਲਤਵੀ ਅਗਲੀ ਖ਼ਬਰ ਨੰਗਲ ਕਲਾਂ ਵਿਖੇ ਆਯੂਸ਼ ਮੈਡੀਕਲ ਕੈਂਪ ਦੌਰਾਨ 670 ਮਰੀਜ਼ਾਂ ਦੀ ਸਿਹਤ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।