25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਦੁਕਾਨਦਾਰ ਦੀ ਕੁੱਟਮਾਰ ਮਾਮਲੇ ’ਚ ਧਰਨਾ 30 ਤੱਕ ਮੁਲਤਵੀ

ਬਰੇਟਾ, 24 ਸਤੰਬਰ (ਮੰਡੇਰ)- ਬੀਤੇ ਮਹੀਨੇ ਹਰਬੰਸ ਸਿੰਘ ਵਾਸੀ ਜੁਗਲਾਣ ’ਤੇ ਹੋਏ ਜਾਨਲੇਵਾ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ’ਤੇ ਪ੍ਰਸ਼ਾਸਨ ਖ਼ਿਲਾਫ਼ 25 ਸਤੰਬਰ ਤੋਂ ਅਣਮਿਥੇ ਸਮੇਂ ਲਈ ਲਗਾਇਆ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਭਾਕਿਯੂ ਏਕਤਾ (ਡਕੌਂਦਾ) ਦੇ ਆਗੂ ਲੱਛਮਣ ਸਿੰਘ ਚੱਕ ਅਲੀਸ਼ੇਰ ਨੇ ਦੱਸਿਆ ਕਿ ਇਸ ਮਾਮਲੇ ’ਚ ਜਥੇਬੰਦੀ ਦੇ ਆਗੂ ਜਗਰਾਜ ਸਿੰਘ ਅਹਿਮਦਪੁਰ ਆਪਣੇ ਸਾਥੀਆਂ ਨਾਲ ਐੱਸ.

ਅਜੀਤ ਡੈਸਕ 25-09-2026
ਬਰੇਟਾ, 24 ਸਤੰਬਰ (ਮੰਡੇਰ)- ਬੀਤੇ ਮਹੀਨੇ ਹਰਬੰਸ ਸਿੰਘ ਵਾਸੀ ਜੁਗਲਾਣ ’ਤੇ ਹੋਏ ਜਾਨਲੇਵਾ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ’ਤੇ ਪ੍ਰਸ਼ਾਸਨ ਖ਼ਿਲਾਫ਼ 25 ਸਤੰਬਰ ਤੋਂ ਅਣਮਿਥੇ ਸਮੇਂ ਲਈ ਲਗਾਇਆ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਭਾਕਿਯੂ ਏਕਤਾ (ਡਕੌਂਦਾ) ਦੇ ਆਗੂ ਲੱਛਮਣ ਸਿੰਘ ਚੱਕ ਅਲੀਸ਼ੇਰ ਨੇ ਦੱਸਿਆ ਕਿ ਇਸ ਮਾਮਲੇ ’ਚ ਜਥੇਬੰਦੀ ਦੇ ਆਗੂ ਜਗਰਾਜ ਸਿੰਘ ਅਹਿਮਦਪੁਰ ਆਪਣੇ ਸਾਥੀਆਂ ਨਾਲ ਐੱਸ.ਐੱਸ. ਪੀ. ਮਾਨਸਾ ਵੈਭਵ ਚੌਧਰੀ ਨੂੰ ਮਿਲੇ ਸਨ, ਜਿਸ ’ਤੇ ਐੱਸ.ਐੱਸ.ਪੀ. ਵਲੋਂ ਕਾਰਵਾਈ ਕਰਨ ਦਾ ਭਰੋਸਾ ਦੇਣ ਉਪਰੰਤ ਧਰਨੇ ਨੂੰ 30 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 30 ਤੱਕ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਪਿਛਲੀ ਖ਼ਬਰ ਭੀਖੀ ਡਿਸਟ੍ਰੀਬਿਊਟਰੀ ’ਚ 9 ਸਾਲ ਪਹਿਲਾਂ ਲੱਗੇ ਮੋਘੇ ਤੋਂ ਪਾਈਪਲਾਈਨ ਦਾ ਕੰਮ ਜਲਦ ਹੋਵੇਗਾ ਸ਼ੁਰੂ ਅਗਲੀ ਖ਼ਬਰ ‘ਆਪ’ ਦੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕ ਮਿਲਣੀ ਨੇ ਰੈਲੀ ਦਾ ਰੂਪ ਧਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।