25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸੀ.ਪੀ.ਆਈ.(ਐੱਮ.ਐੱਲ.) ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ

ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੀ. ਪੀ.

ਅਜੀਤ ਡੈਸਕ 25-09-2026
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੀ. ਪੀ. ਆਈ. (ਐੱਮ.ਐੱਲ.) ਵਲੋਂ ਮੁਸਲਿਮ ਧਾਰਮਿਕ ਘੱਟ ਗਿਣਤੀ ਅਤੇ ਵਿਰੋਧੀ ਧਿਰ ਦੇ ਸਮਰਥਕਾਂ ਦੀਆਂ ਵੋਟਾਂ ਕੱਟਣ ਬਦਲੇ ਰਾਸ਼ਟਰਪਤੀ ਦਰੋਪਤੀ ਮੁਰਮੂ ਤੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਪਾਰਟੀ ਦੇ ਜਨਰਲ ਸਕੱਤਰ ਕਾ. ਦੀਪਾਂਕਰ ਭੱਟਾਚਾਰੀਆ ਵਲੋਂ ਰਾਸ਼ਟਰਪਤੀ ਨੂੰ ਲਿਖੇ ਪੱਤਰ ਦੀ ਕਾਪੀ ਇੱਥੇ ਪੱਤਰਕਾਰਾਂ ਨੂੰ ਜਾਰੀ ਕਰਦਿਆਂ ਪਾਰਟੀ ਦੇ ਸੂਬਾਈ ਬੁਲਾਰੇ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਵਲੋਂ ਸੰਵਿਧਾਨਕ ਨਿਯਮਾਂ ਤੋਂ ਬਾਹਰ ਜਾ ਕੇ ਮਨਮਾਨੇ ਢੰਗ ਨਾਲ ਆਰੰਭ ਕੀਤੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਹਿੰਮ ਨੂੰ ਮੁਅੱਤਲ ਕਰ ਕੇ ਧੱਕੇ ਨਾਲ ਕੱਟੀਆਂ ਗਈਆਂ ਸਾਰੀਆਂ ਜਾਇਜ਼ ਵੋਟਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਐਸ.ਆਈ.ਆਰ. ਤੋਂ ਬਾਅਦ ਹੋਈਆਂ ਸਾਰੀਆਂ ਸੂਬਾਈ ਤੇ ਉਪ ਚੋਣਾਂ ਰੱਦ ਕਰ ਕੇ ਨਵੇਂ ਸਿਰੇ ਤੋਂ ਕਰਵਾਈਆਂ ਜਾਣ। ਪਾਰਟੀ ਦਾ ਕਹਿਣਾ ਹੈ ਕਿ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸੰਬੰਧੀ ਸੁ ਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਸੰਵਿਧਾਨ ’ਚ ਲੋੜੀਂਦੀ ਸੋਧ ਕਰ ਕੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਕਰਨ ਵਾਲੀ ਕਮੇਟੀ ’ਚ ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਆਗੂ ਅਤੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸ਼ਾਮਿਲ ਹੋਣ ਨੂੰ ਕਾਨੂੰਨੀ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਜਥੇਬੰਦੀ ਨੇ ਐਲਾਨ ਕੀਤਾ ਕਿ ਸਮੁੱਚੀ ਵਿਰੋਧੀ ਧਿਰ ਨਾਲ ਮਿਲ ਕੇ ਮੰਗਾਂ ਸੰਬੰਧੀ ਦੇਸ਼ ਭਰ ’ਚ ਵਿਆਪਕ ਲੋਕ ਅੰਦੋਲਨ ਖੜ੍ਹਾ ਕੀਤਾ ਜਾਵੇਗਾ।
ਪਿਛਲੀ ਖ਼ਬਰ 47.10 ਗ੍ਰਾਮ ਚਿੱਟੇ ਸਣੇ 6 ਕਾਬੂ ਅਗਲੀ ਖ਼ਬਰ ‘ਸਿੱਧਾ ਕਰਜ਼ਾ’ ਸਕੀਮ ਤਹਿਤ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।