25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੁੜਦੀ ਵਿਖੇ ਸਿਹਤ ਕਾਰਡ ਵੰਡੇ

ਬੁਢਲਾਡਾ, 24 ਸਤੰਬਰ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਚਲਾਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਲਕਾ ਵਿਧਾਇਕ ਬੁੱਧ ਰਾਮ ਵਲੋਂ ਨੇੜਲੇ ਪਿੰਡ ਗੁੜਦੀ ਵਿਖੇ ਲੋਕਾਂ ਨੂੰ ਸਿਹਤ ਕਾਰਡ ਵੰਡੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਿਹਤ ਖੇਤਰ ’ਚ ਨਵਾਂ ਇਤਿਹਾਸ ਸਿਰਜ ਰਿਹਾ ਹੈ।

ਅਜੀਤ ਡੈਸਕ 25-09-2026
ਬੁਢਲਾਡਾ, 24 ਸਤੰਬਰ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਚਲਾਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਲਕਾ ਵਿਧਾਇਕ ਬੁੱਧ ਰਾਮ ਵਲੋਂ ਨੇੜਲੇ ਪਿੰਡ ਗੁੜਦੀ ਵਿਖੇ ਲੋਕਾਂ ਨੂੰ ਸਿਹਤ ਕਾਰਡ ਵੰਡੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਿਹਤ ਖੇਤਰ ’ਚ ਨਵਾਂ ਇਤਿਹਾਸ ਸਿਰਜ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪਿਛਲੇ ਦਿਨੀਂ ਸੂਬੇ ’ਚ 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਹੋਈ ਹੈ, ਜਿਸ ਨਾਲ ਰਾਜ ਦੇ 54 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀ ਪੂਰੀ ਸਿਹਤ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਅਤੇ ਸਖ਼ਤ ਸ਼ਰਤਾਂ ਕਾਰਨ ਆਮ ਲੋਕ ਅਜਿਹੀਆਂ ਲੋਕ ਪੱਖੀ ਯੋਜਨਾਵਾਂ ਦੇ ਲਾਭ ਤੋਂ ਵਾਂਝੇ ਰਹਿ ਜਾਂਦੇ ਸਨ ਪਰ ‘ਆਪ’ ਸਰਕਾਰ ਨੇ ਹਰੇਕ ਨਾਗਰਿਕ ਦੀ ਚਿੰਤਾ ਕਰਦਿਆਂ ਇਸ ਬੋਝ ਨੂੰ ਖ਼ਤਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ’ਚ ਵਿਸ਼ੇਸ਼ ਕੈਂਪਾਂ ਅਤੇ ਆਸ਼ਾ ਵਰਕਰਾਂ ਵਲੋਂ ਘਰ-ਘਰ ਜਾ ਕੇ ਹਰ ਯੋਗ ਪਰਿਵਾਰ ਨੂੰ ਸਿਹਤ ਕਾਰਡ ਵੰਡੇ ਜਾ ਰਹੇ ਹਨ ਤਾਂ ਜੋ ਕੋਈ ਵੀ ਨਾਗਰਿਕ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ।
ਪਿਛਲੀ ਖ਼ਬਰ ਪਲਾਟ ’ਚੋਂ ਚੋਰੀ ਦਰੱਖਤ ਵੱਢਣ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ 205 ਨਸ਼ੀਲੀਆਂ ਗੋਲੀਆਂ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।