27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਸਰਦੂਲਗੜ੍ਹ, 26 ਸਤੰਬਰ (ਅਰੋੜਾ)- ਅਕਾਲ ਅਕੈਡਮੀ ਕੌੜੀਵਾੜਾ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਬਿਕਰਜੀਤ ਸਿੰਘ ਸਾਧੂਵਾਲਾ ਨੇ ਵਿਦਿਆਰਥੀਆਂ ਲਈ ਵਿਸ਼ੇਸ਼ ਕਾਊਂਸਲਿੰਗ ਸੈਸ਼ਨ ਕਰਵਾਇਆ।

ਅਜੀਤ ਡੈਸਕ 27-09-2026
ਸਰਦੂਲਗੜ੍ਹ, 26 ਸਤੰਬਰ (ਅਰੋੜਾ)- ਅਕਾਲ ਅਕੈਡਮੀ ਕੌੜੀਵਾੜਾ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਬਿਕਰਜੀਤ ਸਿੰਘ ਸਾਧੂਵਾਲਾ ਨੇ ਵਿਦਿਆਰਥੀਆਂ ਲਈ ਵਿਸ਼ੇਸ਼ ਕਾਊਂਸਲਿੰਗ ਸੈਸ਼ਨ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਆਪਣਾ ਧਿਆਨ ਪੜ੍ਹਾਈ, ਖੇਡਾਂ ਤੇ ਸਿਹਤਮੰਦ ਗਤੀਵਿਧੀਆਂ ਵੱਲ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਬਲਜੀਤ ਕੌਰ ਭੁੱਲਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਸਫਲ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ’ਚ ਯੋਗਦਾਨ ਪਾਉਣ ਦਾ ਸੰਕਲਪ ਲਿਆ। ਇਸ ਮੌਕੇ ਭਰਤ ਲਾਲ, ਵਿਵੇਕ ਕੰਥਵਾਲ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਕਰਨੈਲ ਸਿੰਘ ਮਨਪ੍ਰੀਤ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਅਰਥੀ ਫੂਕ ਮੁਜ਼ਾਹਰਾ ਕੱਲ੍ਹ ਅਗਲੀ ਖ਼ਬਰ ਭੀਖੀ ਵਿਖੇ ਆਯੁੀੀਸ਼ ਮੈਡੀਕਲ ਕੈਂਪ ਦੌਰਾਨ 742 ਮਰੀਜ਼ਾਂ ਦੀ ਸਿਹਤ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।