29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨਸ਼ਾ ਪੀੜਤਾਂ ਦੇ ਸੁਧਾਰ ਅਤੇ ਇਲਾਜ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਸਮੀਖਿਆ ਮੀਟਿੰਗ

ਮਾਨਸਾ, 28 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਾਰਕੋ ਕੋ-ਆਰਡੀਨੇਸ਼ਨ ਸੈਂਟਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਨਸ਼ਾ ਪੀੜਤਾਂ ਦੇ ਸੁਧਾਰ ਅਤੇ ਇਲਾਜ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਸਮੀਖਿਆ ਕੀਤੀ ਗਈ। ਉਨ੍ਹਾਂ ਡਿਪਟੀ ਮੈਡੀਕਲ ਕਮਿਸ਼ਨਰ ਤੋਂ ਓਟ ਕਲੀਨਿਕਾਂ ’ਚ ਆਉਣ ਵਾਲੇ ਮਰੀਜ਼ਾਂ ਦੀ ਸਥਿਤੀ ਅਤੇ ਸਿਹਤ ਸੁਧਾਰ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਓਟ ਕਲੀਨਿਕਾਂ ’ਚ ਮਰੀਜ਼ਾਂ ਨੂੰ ਮੁੱਖਧਾਰਾ ’ਚ ਵਾਪਸ ਲਿਆਉਣ ਲਈ ਹੁਨਰ ਵਿਕਾਸ ਕੋਰਸ ਕਰਵਾਏ ਜਾਣ ਅਤੇ ਮਾਨਸਿਕ ਸਿਹਤ ਲਈ ਯੋਗਾ ਤੇ ਮੈਡੀਟੇਸ਼ਨ ਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ।

ਅਜੀਤ ਡੈਸਕ 29-09-2026
ਮਾਨਸਾ, 28 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਾਰਕੋ ਕੋ-ਆਰਡੀਨੇਸ਼ਨ ਸੈਂਟਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਨਸ਼ਾ ਪੀੜਤਾਂ ਦੇ ਸੁਧਾਰ ਅਤੇ ਇਲਾਜ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਸਮੀਖਿਆ ਕੀਤੀ ਗਈ। ਉਨ੍ਹਾਂ ਡਿਪਟੀ ਮੈਡੀਕਲ ਕਮਿਸ਼ਨਰ ਤੋਂ ਓਟ ਕਲੀਨਿਕਾਂ ’ਚ ਆਉਣ ਵਾਲੇ ਮਰੀਜ਼ਾਂ ਦੀ ਸਥਿਤੀ ਅਤੇ ਸਿਹਤ ਸੁਧਾਰ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਓਟ ਕਲੀਨਿਕਾਂ ’ਚ ਮਰੀਜ਼ਾਂ ਨੂੰ ਮੁੱਖਧਾਰਾ ’ਚ ਵਾਪਸ ਲਿਆਉਣ ਲਈ ਹੁਨਰ ਵਿਕਾਸ ਕੋਰਸ ਕਰਵਾਏ ਜਾਣ ਅਤੇ ਮਾਨਸਿਕ ਸਿਹਤ ਲਈ ਯੋਗਾ ਤੇ ਮੈਡੀਟੇਸ਼ਨ ਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਡੀ. ਐਸ. ਪੀ. ਤੋਂ ਨਸ਼ਾ ਰੋਕੂ ਗਤੀਵਿਧੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਡਰੱਗ ਇੰਸਪੈਕਟਰ ਤੋਂ ਸਬ ਡਵੀਜ਼ਨ ਪੱਧਰ ’ਤੇ ਕੀਤੀਆਂ ਜਾ ਰਹੀਆਂ ਚੈਕਿੰਗਾਂ ਅਤੇ ਕਾਰਵਾਈਆਂ ਬਾਰੇ ਵੀ ਰਿਪੋਰਟ ਲਈ ਗਈ। ਐਕਸਾਈਜ਼ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਦਿਆਂ ਹੁਣ ਤੱਕ 28 ਮੁਕੱਦਮੇ ਦਰਜ ਕਰ ਕੇ 31 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਨਸ਼ੇ ਦੀ ਦਲਦਲ ’ਚ ਫਸੇ ਵਿਅਕਤੀ ਅਪਰਾਧੀ ਨਹੀਂ ਬਲਕਿ ਬਿਮਾਰ ਹਨ, ਇਸ ਲਈ ਉਨ੍ਹਾਂ ਪ੍ਰਤੀ ਹਮਦਰਦੀ ਰੱਖਦਿਆਂ ਉਨ੍ਹਾਂ ਦੇ ਸਹੀ ਇਲਾਜ ਅਤੇ ਮੁੜ-ਵਸੇਬੇ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਬਲਜੀਤ ਕੌਰ ਐਸ. ਡੀ. ਐਮ. ਮਾਨਸਾ, ਗੁਰਮੀਤ ਕੁਮਾਰ ਐਸ. ਡੀ. ਐਮ. ਬੁਢਲਾਡਾ, ਜਸਵਿੰਦਰ ਸਿੰਘ ਡੀ. ਐਸ. ਪੀ., ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਡਿਪਟੀ ਮੈਡੀਕਲ ਕਮਿਸ਼ਨਰ ਮਯੰਕਜੋਤ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ, ਜ਼ਿਲ੍ਹਾ ਜੰਗਲਾਤ ਅਫ਼ਸਰ ਪਵਨ ਸ੍ਰੀਧਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਲੜਾਈ ਨਿਰੰਤਰ ਜਾਰੀ ਰਹੇਗੀ- ਧਨੇਰ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ’ਤੇ ਕਾਨਫ਼... ਅਗਲੀ ਖ਼ਬਰ ਜ਼ਿਲ੍ਹੇ ਭਰ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।