30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅਤਲਾ ਖ਼ੁਰਦ ਦੇ ਦਰਜਨਾਂ ਲੋਕ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ

ਭੀਖੀ, 29 ਸਤੰਬਰ (ਬਲਕਾਰ ਸਿੰਘ ਸਹੋਤਾ)- ਨੇੜਲੇ ਪਿੰਡ ਅਤਲਾ ਖ਼ੁਰਦ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਸਮਾਓਂ ਦੀ ਪ੍ਰੇਰਨਾ ਸਦਕਾ ਲਖਵਿੰਦਰ ਸਿੰਘ ਫ਼ੌਜੀ ਆਪਣੇ ਦਰਜਨਾਂ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਿਲ ਹੋ ਗਏ। ਪਾਰਟੀ ’ਚ ਸ਼ਾਮਿਲ ਕਰਦਿਆਂ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮ-ਕਾਜ ਤੋਂ ਲੋਕਾਂ ਦਾ ਮਨ ਭਰ ਚੁੱਕਾ ਹੈ ਅਤੇ ਪਿੰਡਾਂ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਸਰਕਾਰਾਂ ਸਮੇਂ ਹੋਏ ਜ਼ਿਕਰਯੋਗ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ’ਚ ਸ਼ਾਮਿਲ ਹੋ ਰਹੇ ਹਨ ।

ਅਜੀਤ ਡੈਸਕ 30-09-2026
ਭੀਖੀ, 29 ਸਤੰਬਰ (ਬਲਕਾਰ ਸਿੰਘ ਸਹੋਤਾ)- ਨੇੜਲੇ ਪਿੰਡ ਅਤਲਾ ਖ਼ੁਰਦ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਸਮਾਓਂ ਦੀ ਪ੍ਰੇਰਨਾ ਸਦਕਾ ਲਖਵਿੰਦਰ ਸਿੰਘ ਫ਼ੌਜੀ ਆਪਣੇ ਦਰਜਨਾਂ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਿਲ ਹੋ ਗਏ। ਪਾਰਟੀ ’ਚ ਸ਼ਾਮਿਲ ਕਰਦਿਆਂ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮ-ਕਾਜ ਤੋਂ ਲੋਕਾਂ ਦਾ ਮਨ ਭਰ ਚੁੱਕਾ ਹੈ ਅਤੇ ਪਿੰਡਾਂ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਸਰਕਾਰਾਂ ਸਮੇਂ ਹੋਏ ਜ਼ਿਕਰਯੋਗ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ’ਚ ਸ਼ਾਮਿਲ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਨਸ਼ੇ ਦੀ ਲਗਾਤਾਰ ਵੱਧ ਰਹੀ ਵਰਤੋਂ ਤੋਂ ਅੱਤ ਦੇ ਦੁਖੀ ਹਨ ਅਤੇ ਹਰ ਪਾਸੇ ਅਰਾਜਕਤਾ ਦਾ ਮਾਹੌਲ ਹੈ। ਨਸ਼ਾ ਬੰਦ ਹੋਣ ਦੀ ਬਜਾਏ ਦਿਨੋਂ-ਦਿਨ ਹੋਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਲਈ ਲੋਕ ਅਕਾਲੀ ਦਲ ਦਾ ਸਹਿਯੋਗ ਕਰਨ ਤਾਂ ਜੋ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਮੋੜਿਆ ਜਾ ਸਕੇ। ਇਸ ਮੌਕੇ ਬਲਜੀਤ ਸਿੰਘ ਅਤਲਾ, ਬਾਬਾ ਗੋਰਾ ਸਿੰਘ ਸਮਾਓਂ, ਬਹਾਦਰ ਸਿੰਘ, ਮਨਿੰਦਰ ਸਿੰਘ, ਗੁਰਪਿਆਰ ਸਿੰਘ, ਬਲਕਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲੋਕਤੰਤਰ ਅਤੇ ਵੋਟ ਦੇ ਅਧਿਕਾਰ ’ਤੇ ਹਮਲੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ ਅਗਲੀ ਖ਼ਬਰ ਪ੍ਰਸ਼ਨ ਮੰਚ ਮੁਕਾਬਲੇ ’ਚ ਵਿੱਦਿਆ ਮੰਦਰ ਭੀਖੀ ਦੀਆਂ ਵਿਦਿਆਰਥਣਾਂ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।