06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

-ਮਾਮਲਾ ਦਲਿਤ ਨੌਜਵਾਨ ਦੀ ਮੌਤ ਦਾ- ਪਿੰਡ ਵਾਸੀਆਂ ਵਲੋਂ ਬੁਢਲਾਡਾ ਥਾਣੇ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ

ਬੁਢਲਾਡਾ, 5 ਅਕਤੂਬਰ (ਸੁਨੀਲ ਮਨਚੰਦਾ)- ਨੇੜਲੇ ਪਿੰਡ ਬੀਰੋਕੇ ਕਲਾਂ ਦੇ ਦਲਿਤ ਨੌਜਵਾਨ ਕਰਨਦੀਪ ਸਿੰਘ ਦੀ ਮੌਤ ਦੇ ਮਾਮਲੇ ’ਚ ਇਨਸਾਫ਼ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਦੇ ਲੋਕਾਂ ਤੇ ਜਥੇਬੰਦੀਆਂ ਵਲੋਂ ਸਦਰ ਬੁਢਲਾਡਾ ਥਾਣੇ ਦਾ ਘਿਰਾਓ ਦੂਜੇ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਕਰਨਦੀਪ ਸਿੰਘ ਦੀ ਮੌਤ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

ਅਜੀਤ ਡੈਸਕ 06-10-2026
ਬੁਢਲਾਡਾ, 5 ਅਕਤੂਬਰ (ਸੁਨੀਲ ਮਨਚੰਦਾ)- ਨੇੜਲੇ ਪਿੰਡ ਬੀਰੋਕੇ ਕਲਾਂ ਦੇ ਦਲਿਤ ਨੌਜਵਾਨ ਕਰਨਦੀਪ ਸਿੰਘ ਦੀ ਮੌਤ ਦੇ ਮਾਮਲੇ ’ਚ ਇਨਸਾਫ਼ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਦੇ ਲੋਕਾਂ ਤੇ ਜਥੇਬੰਦੀਆਂ ਵਲੋਂ ਸਦਰ ਬੁਢਲਾਡਾ ਥਾਣੇ ਦਾ ਘਿਰਾਓ ਦੂਜੇ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਕਰਨਦੀਪ ਸਿੰਘ ਦੀ ਮੌਤ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਧਰਨੇ ਨੂੰ ਮਜ਼ਦੂਰ ਮੁਕਤੀ ਮੋਰਚਾ ਦੇ ਨਿੱਕਾ ਸਿੰਘ ਬਹਾਦਰਪੁਰ, ਪਰਮਿੰਦਰ ਸਿੰਘ ਝੋਟਾ ਸਮੇਤ ਕਈ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ’ਚ ਜੰਗਲ ਰਾਜ ਬਣ ਗਿਆ ਹੈ, ਜਿਸ ਕਾਰਨ ਲੋਕ ਘਰਾਂ ’ਚ ਬੈਠੇ ਵੀ ਅਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਪੁਲਿਸ ਦੋਸ਼ੀਆਂ ਨੂੰ ਬਚਾ ਰਹੀ ਹੈ, ਜਿਸ ਕਰ ਕੇ ਆਮ ਲੋਕਾਂ ਨੂੰ ਧਰਨੇ-ਮੁਜਾਹਰਿਆਂ ਰਾਹੀਂ ਇਨਸਾਫ਼ ਦੀ ਮੰਗ ਕਰਨੀ ਪੈ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ ਹੀ ਕਰਨਦੀਪ ਦੇ ਪਰਿਵਾਰ ਨੂੰ 25 ਲੱਖ ਰੁਪਏ ਆਰਥਿਕ ਸਹਾਇਤਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਐਕਸ਼ਨ ਕਮੇਟੀ ਦੇ ਆਗੂ ਬਲਕਾਰ ਸਿੰਘ ਬੀਰੋਕੇ ਨੇ ਐਲਾਨ ਕੀਤਾ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਅਣਮਿਥੇ ਸਮੇਂ ਲਈ ਜਾਰੀ ਰਹੇਗਾ।
ਪਿਛਲੀ ਖ਼ਬਰ ਅਧਿਆਪਕਾਂ ਵਲੋਂ ਵਿੱਤ ਮੰਤਰੀ ਪੰਜਾਬ ਦੇ ਹਲਕੇ ’ਚ ਗੁਪਤ ਐਕਸ਼ਨ ਅੱਜ ਅਗਲੀ ਖ਼ਬਰ 800 ਮੀਟਰ ਦੌੜ ’ਚੋਂ ਮਨਰਾਜ ਸਿੰਘ ਮਾਨਸਾ ਨੇ ਪਹਿਲਾ ਸਥਾਨ ਮੱਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।