06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

- ਮਾਮਲਾ ਪਿੰਡ ਕਿਸ਼ਨਗੜ੍ਹ ਵਿਖੇ ਹਮਲੇ ਦਾ- ਬਿਜਲੀ ਕਾਮਿਆਂ ਵਲੋਂ ਅੱਜ ਕੰਮ ਬੰਦ

ਬਰੇਟਾ, 5 ਅਕਤੂਬਰ (ਪਾਲ ਸਿੰਘ ਮੰਡੇਰ)- ਪਿਛਲੇ ਦਿਨੀਂ ਨੇੜਲੇ ਪਿੰਡ ਕਿਸ਼ਨਗੜ੍ਹ ਵਿਖੇ ਬਿਜਲੀ ਮੁਲਾਜ਼ਮ ਹਰੀ ਰਾਮ ਨੂੰ ਪਿੰਡ ਦੇ ਵਿਅਕਤੀ ਵਲੋਂ ਇੱਟ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਸੀ, ਜਿਸ ਕਾਰਨ ਮੁਲਜ਼ਮ ’ਤੇ ਬਰੇਟਾ ਥਾਣਾ ਵਿਖੇ ਮਾਮਲਾ ਵੀ ਦਰਜ ਕਰ ਲਿਆ ਗਿਆ ਸੀ ਪਰ 23 ਦਿਨ ਬੀਤ ਜਾਣ ਦੇ ਬਾਵਜੂਦ ਦੋਸ਼ੀ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਸੰਬੰਧੀ ਬਿਜਲੀ ਮੁਲਾਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਐਕਸੀਅਨ ਬੁਢਲਾਡਾ ਨੂੰ ਮੰਗ ਪੱਤਰ ਦਿੱਤਾ ਗਿਆ।

ਅਜੀਤ ਡੈਸਕ 06-10-2026
ਬਰੇਟਾ, 5 ਅਕਤੂਬਰ (ਪਾਲ ਸਿੰਘ ਮੰਡੇਰ)- ਪਿਛਲੇ ਦਿਨੀਂ ਨੇੜਲੇ ਪਿੰਡ ਕਿਸ਼ਨਗੜ੍ਹ ਵਿਖੇ ਬਿਜਲੀ ਮੁਲਾਜ਼ਮ ਹਰੀ ਰਾਮ ਨੂੰ ਪਿੰਡ ਦੇ ਵਿਅਕਤੀ ਵਲੋਂ ਇੱਟ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਸੀ, ਜਿਸ ਕਾਰਨ ਮੁਲਜ਼ਮ ’ਤੇ ਬਰੇਟਾ ਥਾਣਾ ਵਿਖੇ ਮਾਮਲਾ ਵੀ ਦਰਜ ਕਰ ਲਿਆ ਗਿਆ ਸੀ ਪਰ 23 ਦਿਨ ਬੀਤ ਜਾਣ ਦੇ ਬਾਵਜੂਦ ਦੋਸ਼ੀ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਸੰਬੰਧੀ ਬਿਜਲੀ ਮੁਲਾਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਐਕਸੀਅਨ ਬੁਢਲਾਡਾ ਨੂੰ ਮੰਗ ਪੱਤਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਨਾ ਕਰਨਾ ਪ੍ਰਸ਼ਾਸਨ ਦੀ ਢਿੱਲੀ ਕਾਰਗੁਰਜਾਰੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੇ ਇਸ ਰਵੱਈਏ ਤੋਂ ਤੰਗ ਆ ਕੇ ਮੁਲਾਜ਼ਮਾਂ ਵਲੋਂ 6 ਅਕਤੂਬਰ ਤੋਂ ਸਮੁੱਚੀ ਬਰੇਟਾ ਡਵੀਜ਼ਨ ਦਾ ਕੰਮ ਬੰਦ ਕੀਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੌਕੇ ਰਣਜੀਤ ਕੁਮਾਰ, ਜਤਿੰਦਰ ਸਿੰਘ, ਰਾਮ ਸਿੰਘ, ਸੋਨੀ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਭਾਰਤ ਕੋ ਜਾਨੋ’ ਮੁਕਾਬਲੇ ’ਚ ਡੀ.ਏ. ਵੀ. ਸਕੂਲ ਦੇ ਵਿਦਿਆਰਥੀ ਜੇਤੂ ਅਗਲੀ ਖ਼ਬਰ ਭਾਕਿਯੂ ਏਕਤਾ (ਡਕੌਂਦਾ) ਦੀ ਭੀਖੀ ਤੇ ਮਾਨਸਾ ਬਲਾਕ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।