09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਇੰਡੀਆ ਗੱਠਜੋੜ ’ਚ ਸ਼ਾਮਿਲ ਜਥੇਬੰਦੀਆਂ ਵਲੋਂ ਚੋਣ ਕਮਿਸ਼ਨਰ ਖ਼ਿਲਾਫ਼ ਰੋਸ ਮਾਰਚ ਕਿਹਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਖ਼ਲਾਕੀ ਤੌਰ ’ਤੇ ਅਸਤੀਫ਼ਾ ਦੇਣ

ਮਾਨਸਾ, 8 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਡੀਆ ਗੱਠਜੋੜ ’ਚ ਸ਼ਾਮਲ ਵੱਖ-ਵੱਖ ਰਾਜਸੀ ਪਾਰਟੀਆਂ ਵਲੋਂ ਸਥਾਨਕ ਰੇਲਵੇ ਮਾਲ ਗੋਦਾਮ ਵਿਖੇ ਇਕੱਠ ਕਰਨ ਉਪਰੰਤ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਹਿਰ ’ਚ ਰੋਸ ਮਾਰਚ ਕੱਢਿਆ ਗਿਆ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਚੋਣ ਕਮਿਸ਼ਨਰ ਦੀਆਂ ਪੱਖਪਾਤੀ ਤੇ ਗੈਰ ਕਾਨੂੰਨੀ ਕਾਰਵਾਈਆਂ ਰਾਹੀਂ ਐਸ.

ਮਾਨਸਾ ਸ਼ਹਿਰ ’ਚ ਰੋਸ ਮਾਰਚ ਕੱਢਣ ਮੌਕੇ ਇੰਡੀਆ ਗੱਠਜੋੜ ’ਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਆਗੂ। ਤਸਵੀਰ : ਸੇਮੀ ਮਾਨਸਾ 09-10-2026
ਮਾਨਸਾ, 8 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਡੀਆ ਗੱਠਜੋੜ ’ਚ ਸ਼ਾਮਲ ਵੱਖ-ਵੱਖ ਰਾਜਸੀ ਪਾਰਟੀਆਂ ਵਲੋਂ ਸਥਾਨਕ ਰੇਲਵੇ ਮਾਲ ਗੋਦਾਮ ਵਿਖੇ ਇਕੱਠ ਕਰਨ ਉਪਰੰਤ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਹਿਰ ’ਚ ਰੋਸ ਮਾਰਚ ਕੱਢਿਆ ਗਿਆ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਚੋਣ ਕਮਿਸ਼ਨਰ ਦੀਆਂ ਪੱਖਪਾਤੀ ਤੇ ਗੈਰ ਕਾਨੂੰਨੀ ਕਾਰਵਾਈਆਂ ਰਾਹੀਂ ਐਸ.ਆਈ.ਆਰ. ਪ੍ਰਕਿਰਿਆ ਨੂੰ ਮਨਮਾਨੇ ਢੰਗ ਨਾਲ ਲਾਗੂ ਕਰ ਕੇ ਲੱਖਾਂ ਯੋਗ ਵੋਟਰਾਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਇਸ਼ਾਰੇ ’ ਤੇ ਚੋਣ ਕਮਿਸ਼ਨਰ ਲੋਕਤੰਤਰ ਦੀਆਂ ਧੱਜੀਆਂ ਉਡਾ ਰਿਹਾ ਹੈ ਅਤੇ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਹਰ ਹਿੱਲਾ ਵਰਤਿਆ ਜਾ ਰਿਹਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ, ਸੀ.ਪੀ.ਆਈ. ਦੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ, ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਪ੍ਰਸ਼ੋਤਮ ਸ਼ਰਮਾ, ਸੀ.ਪੀ.ਐੱਮ. ਦੇ ਆਗੂ ਸਵਰਨਜੀਤ ਸਿੰਘ ਦੱਲਿਓ, ਲਿਬਰੇਸ਼ਨ ਦੇ ਰਾਜਵਿੰਦਰ ਸਿੰਘ ਰਾਣਾ ਨੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕਰ ਕੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ਼ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਉਠਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਖ਼ਲਾਕੀ ਜ਼ਿੰਮੇਵਾਰੀ ਲੈ ਕੇ ਅਸਤੀਫ਼ਾ ਦੇਣ। ਬੁਲਾਰਿਆਂ ਨੇ ਚੋਣ ਕਮਿਸ਼ਨਰ ਦੀ ਭਰੋਸੇਯੋਗਤਾ, ਇਮਾਨਦਾਰੀ, ਨਿਰਪੱਖਤਾ, ਪਾਰਦਰਸ਼ਤਾ ਕਰਨ ਅਤੇ ਈ.ਵੀ.ਐੱਮ. ਮਸ਼ੀਨਾਂ ਨੂੰ ਬੰਦ ਕਰਨ ਦੀ ਵੀ ਮੰਗ ਕੀਤੀ।ਉਨ੍ਹਾਂ ਆਖਿਆ ਕਿ ਨਿਰਪੱਖ ਚੋਣਾਂ ਕਰਾਉਣ, ਦੇਸ਼ ਤੇ ਲੋਕਤੰਤਰ ਨੂੰ ਬਹਾਲ ਰੱਖਣ ਲਈ ਦੇਸ਼ ਦੀਆਂ ਧਰਮ-ਨਿਰਪੱਖ ਤਾਕਤਾਂ, ਖੱਬੀਆਂ ਧਿਰਾਂ ਤੇ ਜਮਹੂਰੀ ਸ਼ਕਤੀਆਂ ਦੀ ਏਕਤਾ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਗੁਰਮੀਤ ਸਿੰਘ ਜੋਗਾ, ਸੁਖਦਰਸ਼ਨ ਸਿੰਘ ਨੱਤ, ਚਮਕੌਰ ਸਿੰਘ ਸਿੱਧੂ, ਕਾ. ਕ੍ਰਿਸ਼ਨ ਚੌਹਾਨ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਸੱਤਪਾਲ ਸਿੰਘ ਮੂਲੇਵਾਲਾ, ਮਨਜੀਤ ਸਿੰਘ ਰਾਣਾ, ਗੁਰਸ਼ਰਨ ਸਿੰਘ ਮਾਖਾ, ਅਮਰੀਕ ਸਿੰਘ ਝੁਨੀਰ, ਜਤਿੰਦਰ ਕੁਮਾਰ ਆਗਰਾ, ਵੇਦ ਪ੍ਰਕਾਸ਼ ਬੁਢਲਾਡਾ, ਕਰਨੈਲ ਸਿੰਘ ਭੀਖੀ, ਜਸਵੀਰ ਕੌਰ ਨੱਤ, ਬਲਵਿੰਦਰ ਸਿੰਘ ਘਰਾਂਗਣਾ, ਜਸਵੰਤ ਸਿੰਘ ਬੀਰੋਕੇ, ਲਾਲ ਚੰਦ ਸਰਦੂਲਗੜ੍ਹ, ਅਮਰੀਕ ਸਿੰਘ ਫਫੜੇ, ਜਗਸੀਰ ਸਿੰਘ ਰਾਏਕੇ, ਸੀਤਾਰਾਮ ਗੋਬਿੰਦਪੁਰਾ, ਮਲਕੀਤ ਸਿੰਘ ਮੰਦਰਾਂ, ਰੂਪ ਸਿੰਘ ਢਿੱਲੋਂ, ਰਤਨ ਭੋਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੁਕਾਨਦਾਰ ਦੀ ਕੁੱਟਮਾਰ ਦੇ ਦੋਸ਼ੀ ਗ੍ਰਿਫ਼ਤਾਰ ਨਾ ਹੋਣ ’ਤੇ ਥਾਣੇ ਅੱਗੇ ਧਰਨਾ ਲਗਾਇਆ ਅਗਲੀ ਖ਼ਬਰ ਕਿਸਾਨ ਵਾਤਾਵਰਨ ਦੇ ਅਸਲ ਰਖਵਾਲੇ ਬਣ ਕੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।