10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਨਹਿਰੀ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਦਾ ਅਸਤੀਫ਼ਾ ਮਨਜ਼ੂਰ

ਸੰਗਤ ਮੰਡੀ, 9 ਅਕਤੂਬਰ (ਅੰਮ੍ਰਿਤ ਸ਼ਰਮਾ)- ਹਲਕਾ ਬਠਿੰਡਾ ਦਿਹਾਤੀ ਦੀ ਸਿਆਸਤ ‘ਚ ਇਕ ਵੱਡੀ ਹਲਚਲ ਸਾਹਮਣੇ ਆਈ ਹੈ। ਨਹਿਰੀ ਵਿਭਾਗ ਦੇ ਪਟਵਾਰੀ ਵਜੋਂ ਸੇਵਾ ਨਿਭਾ ਰਹੇ ਜਸਕਰਨ ਸਿੰਘ ਗਹਿਰੀ ਬੁੱਟਰ ਵਲੋਂ ਦਿੱਤਾ ਗਿਆ ਅਸਤੀਫ਼ਾ ਵਿਭਾਗ ਵਲੋਂ ਮਨਜ਼ੂਰ ਕਰ ਲਿਆ ਗਿਆ ਹੈ।

ਅਜੀਤ ਡੈਸਕ 10-10-2026
ਸੰਗਤ ਮੰਡੀ, 9 ਅਕਤੂਬਰ (ਅੰਮ੍ਰਿਤ ਸ਼ਰਮਾ)- ਹਲਕਾ ਬਠਿੰਡਾ ਦਿਹਾਤੀ ਦੀ ਸਿਆਸਤ ‘ਚ ਇਕ ਵੱਡੀ ਹਲਚਲ ਸਾਹਮਣੇ ਆਈ ਹੈ। ਨਹਿਰੀ ਵਿਭਾਗ ਦੇ ਪਟਵਾਰੀ ਵਜੋਂ ਸੇਵਾ ਨਿਭਾ ਰਹੇ ਜਸਕਰਨ ਸਿੰਘ ਗਹਿਰੀ ਬੁੱਟਰ ਵਲੋਂ ਦਿੱਤਾ ਗਿਆ ਅਸਤੀਫ਼ਾ ਵਿਭਾਗ ਵਲੋਂ ਮਨਜ਼ੂਰ ਕਰ ਲਿਆ ਗਿਆ ਹੈ। ਅਸਤੀਫ਼ਾ ਮਨਜ਼ੂਰ ਹੁੰਦੇ ਹੀ ਜਸਕਰਨ ਸਿੰਘ ਗਹਿਰੀ ਬੁੱਟਰ ਹੁਣ ਪੂਰੀ ਤਰ੍ਹਾਂ ਸਰਗਰਮ ਸਿਆਸਤ ‘ਚ ਆ ਗਏ ਹਨ ਅਤੇ ਉਹ ਹੁਣ ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਖੁੱਲ੍ਹ ਕੇ ਕੰਮ ਕਰਨਗੇ। ਸੂਤਰਾਂ ਅਨੁਸਾਰ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਦੀ ਮਿਹਨਤ, ਇਲਾਕੇ ‘ਚ ਚੰਗੀ ਸਾਖ ਅਤੇ ਨੌਜਵਾਨਾਂ ‘ਚ ਚੰਗੀ ਪਕੜ ਨੂੰ ਦੇਖਦੇ ਹੋਏ ਜਲਦ ਹੀ ਹਲਕਾ ਬਠਿੰਡਾ ਦਿਹਾਤੀ ਤੋਂ ਉਨ੍ਹਾਂ ਦੇ ਨਾਂਅ ਦਾ ਅਧਿਕਾਰਤ ਐਲਾਨ ਕੀਤਾ ਜਾ ਸਕਦਾ ਹੈ। ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਹਲਕੇ ‘ਚ ਕੋਈ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ। ਇਸ ਖ਼ਬਰ ਤੋਂ ਬਾਅਦ ਹਲਕਾ ਬਠਿੰਡਾ ਦਿਹਾਤੀ ਦੇ ਅਕਾਲੀ ਵਰਕਰਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਰਕਰਾਂ ਦਾ ਕਹਿਣਾ ਹੈ ਕਿ ਜਸਕਰਨ ਸਿੰਘ ਗਹਿਰੀ ਬੁੱਟਰ ਇੱਕ ਇਮਾਨਦਾਰ, ਮਿਲਣਸਾਰ ਅਤੇ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ। ਸਰਕਾਰੀ ਨੌਕਰੀ ਛੱਡ ਕੇ ਲੋਕ ਸੇਵਾ ‘ਚ ਆਉਣਾ ਉਨ੍ਹਾਂ ਦੇ ਹੌਸਲੇ ਨੂੰ ਦਰਸਾਉਂਦਾ ਹੈ। ਦੱਸਣਯੋਗ ਹੈ ਕਿ ਜਸਕਰਨ ਸਿੰਘ ਗਹਿਰੀ ਬੁੱਟਰ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਦੀਆਂ ਗਤੀਵਿਧੀਆਂ ‘ਚ ਪਰਦੇ ਪਿੱਛੇ ਸਰਗਰਮ ਸਨ, ਪਰ ਹੁਣ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਉਹ ਖੁੱਲ੍ਹ ਕੇ ਸਿਆਸੀ ਮੈਦਾਨ ‘ਚ ਨਿੱਤਰਨਗੇ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਬਠਿੰਡਾ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਬੈਡਮਿੰਟਨ ਟੂਰਨਾਮੈਂਟ ਵਿਚ ਦੂਜਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਪਾਥਫਾਈਂਡਰ ਗਲੋਬਲ ਸਕੂਲ ਨੇ 300 ਤੋਂ ਵੱਧ ਮੈਡਲ ਜਿੱਤ ਕੇ ਆਪਣਾ ਹੀ ਪੁਰਾਣਾ ਰਿਕਾਰਡ ਤੋੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।