10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਡੀ.ਏ.ਵੀ. ਕਾਲਜ ਬਠਿੰਡਾ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਬੈਡਮਿੰਟਨ ਟੂਰਨਾਮੈਂਟ ਵਿਚ ਦੂਜਾ ਸਥਾਨ ਹਾਸਿਲ ਕੀਤਾ

ਬਠਿੰਡਾ, 9 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡੀ. ਏ.

ਅਜੀਤ ਡੈਸਕ 10-10-2026
ਬਠਿੰਡਾ, 9 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡੀ.ਏ.ਵੀ. ਕਾਲਜ ਬਠਿੰਡਾ ਦੀ ਬੈਡਮਿੰਟਨ ਟੀਮ (ਪੁਰਸ਼) ਨੇ 6-8 ਅਕਤੂਬਰ 2026 ਨੂੰ ਫਿਜ਼ੀਕਲ ਐਜੂਕੇਸ਼ਨ ਕਾਲਜ, ਕਲਿਆਣ ਵਿਖੇ ਹੋਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਅੰਤਰ-ਕਾਲਜ ਬੈਡਮਿੰਟਨ ਟੂਰਨਾਮੈਂਟ ’ਚ ਦੂਜਾ ਸਥਾਨ ਹਾਸਲ ਕੀਤਾ। ਟੂਰਨਾਮੈਂਟ ’ਚ ਕੁੱਲ 10 ਟੀਮਾਂ ਨੇ ਹਿੱਸਾ ਲਿਆ। ਡੀ.ਏ.ਵੀ. ਕਾਲਜ ਬਠਿੰਡਾ ਨੇ ਪਟੇਲ ਕਾਲਜ ਰਾਜਪੁਰਾ, ਮੋਦੀ ਕਾਲਜ ਪਟਿਆਲਾ ਤੇ ਗੁਰੂ ਨਾਨਕ ਕਾਲਜ ਬੁਢਲਾਡਾ ਨੂੰ ਹਰਾ ਕੇ ਆਪਣੀ ਟੀਮ ਦੀ ਸ਼ਾਨਦਾਰ ਖੇਡ ਭਾਵਨਾ ਤੇ ਦ੍ਰਿੜ੍ਹਤਾ ਦਾ ਪ੍ਰਦਰਸ਼ਨ ਕੀਤਾ। ਕਾਲਜ ਨੂੰ ਇਹ ਦੱਸਦੇ ਹੋਏ ਵੀ ਮਾਣ ਮਹਿਸੂਸ ਹੋ ਰਿਹਾ ਹੈ ਕਿ ਡੀ.ਏ.ਵੀ. ਕਾਲਜ ਬਠਿੰਡਾ ਦੇ ਵੰਸ਼ ਬਾਂਸਲ ਨੂੰ ਅੰਤਰ-ਯੂਨੀਵਰਸਿਟੀ ਬੈਡਮਿੰਟਨ ਮੁਕਾਬਲੇ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਗਿਆ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਟੀਮ ਅਤੇ ਮੁਖੀ ਪ੍ਰੋ: ਕੁਲਦੀਪ ਸਿੰਘ, ਪ੍ਰੋ: ਨਿਰਮਲ ਸਿੰਘ, ਪ੍ਰੋ.ਅਜੇ ਵਾਲੀਆ ਅਤੇ ਪ੍ਰੋ.ਲਵਪ੍ਰੀਤ ਕੌਰ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵਲੋਂ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦਾ ਦੌਰਾ ਅਗਲੀ ਖ਼ਬਰ ਨਹਿਰੀ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਦਾ ਅਸਤੀਫ਼ਾ ਮਨਜ਼ੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।