10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸ਼ਹਿਰ ਦੇ ਮਾਲਵੀਆ ਨਗਰ ਵਿਚੋਂ ਕਾਰ ਚੋਰੀ

ਬਠਿੰਡਾ, 9 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ ਦੇ ਮਾਲਵੀਆ ਨਗਰ ਵਿਚ ਇਕ ਅਣਪਛਾਤੇ ਵਲੋਂ ਘਰ ਦੇ ਬਾਹਰ ਖੜੀ ਕਾਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਦੀ ਫੁਟੇਜ ਗਲੀ ਦੇ ਬਾਹਰ ਲੱਗੇ ਕੈਮਰੇ ਵਿਚ ਕੈਦ ਹੋ ਗਈ ਹੈ ਜਿਸ ਵਿਚ ਇਕ ਵਿਅਕਤੀ ਸਾਫ਼ ਤੌਰ ‘ਤੇ ਕਾਰ ਚੋਰੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ।

ਅਜੀਤ ਡੈਸਕ 10-10-2026
ਬਠਿੰਡਾ, 9 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ ਦੇ ਮਾਲਵੀਆ ਨਗਰ ਵਿਚ ਇਕ ਅਣਪਛਾਤੇ ਵਲੋਂ ਘਰ ਦੇ ਬਾਹਰ ਖੜੀ ਕਾਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਦੀ ਫੁਟੇਜ ਗਲੀ ਦੇ ਬਾਹਰ ਲੱਗੇ ਕੈਮਰੇ ਵਿਚ ਕੈਦ ਹੋ ਗਈ ਹੈ ਜਿਸ ਵਿਚ ਇਕ ਵਿਅਕਤੀ ਸਾਫ਼ ਤੌਰ ‘ਤੇ ਕਾਰ ਚੋਰੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾ ਬਠਿੰਡਾ ਦੇ ਬਸੰਤ ਵਿਹਾਰ ਨਗਰ ਵਿਚੋਂ 2 ਕਾਰਾ ਚੋਰੀ ਅਤੇ 1 ਆਦਰਸ਼ ਨਗਰ ਵਿਚੋਂ ਕਾਰ ਚੋਰੀ ਹੋ ਚੁੱਕੀ ਹੈ। ਹੁਣ ਇਹ ਚੌਥੀ ਕਾਰ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਸਬੰਧੀ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਸ਼ਹਿਰ ਵਿਚ ਪਿਛਲੇ ਲੰਬੇ ਸਮੇਂ ਤੋਂ ਚੋਰੀ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਦਾ ਮਾਹੌਲ ਹੀ ਵਿਗਾੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਇੰਨੀਆਂ ਜ਼ਿਆਦਾ ਵਾਰਦਾਤਾਂ ਵਾਪਰਨ ਕਾਰਨ ਬਠਿੰਡਾ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲਿਆ ਨਿਸ਼ਾਨ ਖੜੇ ਹੋ ਰਹੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸ਼ਹਿਰ ਵਿਚ ਅਜਿਹੀਆਂ ਵਾਰਦਾਤਾਂ ’ਤੇ ਨੱਥ ਪਾਉਂਦੇ ਹੋਏ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।
ਪਿਛਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਜ਼ਖ਼ਮੀ ਹੋਏ ਮੋਟਰ-ਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵਲੋਂ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।