11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬਠਿੰਡਾ ਪੁਲਿਸ ਨੇ ਵੱਖ-ਵੱਖ ਸ਼ੱਕੀ ਥਾਵਾਂ ‘ਤੇ ਚਲਾਈ ਤਲਾਸ਼ੀ ਮੁਹਿੰਮ

ਸੰਗਤ ਮੰਡੀ, 10 ਅਕਤੂਬਰ (ਅੰਮ੍ਰਿਤ ਸ਼ਰਮਾ/ਸੁਖਤੇਜ ਧਾਲੀਵਾਲ)- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਥਾਣਾ ਸੰਗਤ ਅਧੀਨ ਪੈਂਦੇ ਪਿੰਡ ਨਰਸਿੰਘ ਕਾਲੋਨੀ ਵਿਖੇ ਵੱਖ-ਵੱਖ ਸ਼ੱਕੀ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਡੀ.

ਘਰਾਂ ਦੀ ਤਲਾਸ਼ੀ ਕਰਦੇ ਹੋਏ ਪੁਲਿਸ ਕਰਮਚਾਰੀ। ਤਸਵੀਰ: ਸੁਖਤੇਜ ਧਾਲੀਵਾਲ 11-10-2026
ਸੰਗਤ ਮੰਡੀ, 10 ਅਕਤੂਬਰ (ਅੰਮ੍ਰਿਤ ਸ਼ਰਮਾ/ਸੁਖਤੇਜ ਧਾਲੀਵਾਲ)- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਥਾਣਾ ਸੰਗਤ ਅਧੀਨ ਪੈਂਦੇ ਪਿੰਡ ਨਰਸਿੰਘ ਕਾਲੋਨੀ ਵਿਖੇ ਵੱਖ-ਵੱਖ ਸ਼ੱਕੀ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਸ.ਪੀ. ਬਠਿੰਡਾ ਸੁਹੇਲ ਕਾਸਿਮ ਮੀਰ, ਆਈ.ਪੀ.ਐਸ. ਦੀ ਰਹਿਨੁਮਾਈ ਹੇਠ ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਸੰਵੇਦਨਸ਼ੀਲ ਖੇਤਰਾਂ ਵਿਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਵਿਚ 11 ਗਜ਼ਟਿਡ ਅਫ਼ਸਰਾਂ ਅਤੇ 459 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਹ ਸਰਚ ਅਭਿਆਨ ਸਬ-ਡਿਵੀਜ਼ਨ ਬਠਿੰਡਾ ਦਿਹਾਤੀ ਅਤੇ ਸਬ-ਡਿਵੀਜ਼ਨ ਭੁੱਚੋ ਦੇ ਸੰਵੇਦਨਸ਼ੀਲ ਖੇਤਰਾਂ ਵਿਚ ਚਲਾਇਆ ਗਿਆ। ਇਸ ਮੌਕੇ ਡੀ.ਆਈ.ਜੀ. ਬਠਿੰਡਾ ਰੇਂਜ ਵਲੋਂ ਐਸ.ਐਸ.ਪੀ. ਬਠਿੰਡਾ ਅਤੇ ਏਡੀਸੀ ਬਠਿੰਡਾ ਸ੍ਰੀਮਤੀ ਕੰਚਨ, ਆਈ.ਏ.ਐਸ. ਦੇ ਨਾਲ ਥਾਣਾ ਸੰਗਤ ਦੇ ਏਰੀਏ ਅਧੀਨ ਨਰਸਿੰਘ ਕਾਲੋਨੀ ਵਿਖੇ ਸਰਚ ਅਭਿਆਨ ਦੀ ਅਗਵਾਈ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਪਥਰਾਲਾ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਸਰਚ ਅਭਿਆਨ ਦੌਰਾਨ ਵੱਖ-ਵੱਖ ਖੇਤਰਾਂ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤਿਆਂ ‘ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਕਾਰਵਾਈ ਦੌਰਾਨ ਪੁਲਿਸ ਵਲੋਂ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ 12 ਮੁਕੱਦਮੇ ਦਰਜ ਕੀਤੇ ਗਏ। ਮੁਲਜ਼ਮਾਂ ਪਾਸੋਂ 30.70 ਗ੍ਰਾਮ ਹੈਰੋਇਨ/ਚਿੱਟਾ, 545 ਕੈਪਸੂਲ ਅਤੇ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਪਿਛਲੀ ਖ਼ਬਰ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਤਰਸੇਮ ਸਿੰਘ ਅਗਲੀ ਖ਼ਬਰ ਕੂੜੇ ਦੇ ਢੇਰਾਂ ‘ਚ ਸੁੱਟਿਆ ਪਲਾਸਟਿਕ ਪਸ਼ੂਆਂ ਲਈ ਬਣ ਰਿਹੈ ਜਾਨਲੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।