ਰਾਮ ਲੀਲ੍ਹਾ ਦੀ ਚੌਥੀ ਨਾਈਟ ਦੇ ਦ੍ਰਿਸ਼ਾਂ ਨੇ ਦਰਸ਼ਕਾਂ ਨੂੰ ਕੀਤਾ ਭਾਵੁਕ
ਮਾਨਸਾ, 12 ਅਕਤੂਬਰ (ਰਾਵਿੰਦਰ ਸਿੰਘ ਰਵੀ)- ਸ਼੍ਰੀ ਸੁਭਾਸ਼ ਡਰਾਮੈਟਿਕ ਕਲੱਬ ਵਲੋਂ ਸ਼੍ਰੀ ਰਾਮ ਲੀਲਾ ਦੀ ਚੌਥੀ ਨਾਈਟ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕੀਤਾ। ਉਨ੍ਹਾਂ ਕਿਹਾ ਕਿ ਰਮਾਇਣ ਅਜਿਹਾ ਇਤਿਹਾਸ ਹੈ, ਜਿਸ ਤੋਂ ਸਿੱਖਿਆ ਲੈ ਕੇ ਹਰੇਕ ਵਿਅਕਤੀ ਨੂੰ ਉਸ ’ਤੇ ਅਮਲ ਕਰਨ ਦੀ ਲੋੜ ਹੈ।
ਅਜੀਤ ਡੈਸਕ
13-10-2026