ਕਿਸਾਨ ਪਰਾਲੀ ਨਾ ਸਾੜ ਕੇ ਸੁਚੱਜਾ ਪ੍ਰਬੰਧ ਕਰਨ-ਖੇਤੀ ਮਾਹਿਰ
ਝੁਨੀਰ, 18 ਅਕਤੂਬਰ (ਸੰਜੀਵ ਸਿੰਗਲਾ)- ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਲਾਕ ਝੁਨੀਰ ਵਿਖੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਕਾਸ ਅਫ਼ਸਰ ਨਵਕਰਨਜੋਤ ਸਿੰਘ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਮਿੱਟੀ ਦੀ ਉਪਜਾਊ ਸ਼ਕਤੀ ਘਟਣ ਦੇ ਨਾਲ ਹੀ ਸੜਕੀ ਹਾਦਸੇ ਵਾਪਰਨ ਦਾ ਖ਼ਦਸ਼ਾ ਰਹਿੰਦਾ ਹੈ।
ਝੁਨੀਰ, 18 ਅਕਤੂਬਰ (ਸੰਜੀਵ ਸਿੰਗਲਾ)- ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਲਾਕ ਝੁਨੀਰ ਵਿਖੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਕਾਸ ਅਫ਼ਸਰ ਨਵਕਰਨਜੋਤ ਸਿੰਘ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਮਿੱਟੀ ਦੀ ਉਪਜਾਊ ਸ਼ਕਤੀ ਘਟਣ ਦੇ ਨਾਲ ਹੀ ਸੜਕੀ ਹਾਦਸੇ ਵਾਪਰਨ ਦਾ ਖ਼ਦਸ਼ਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਸਹਾਇਤਾ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨਬੇੜੇ ਦੇ 2 ਤਰੀਕੇ ਹਨ ਜਿਵੇਂ ਕਿ ਐਕਸ-ਸੀਟੂ ਤਰੀਕੇ ਤਹਿਤ ਬੇਲਰ ਮਸ਼ੀਨ ਦੀ ਮਦਦ ਨਾਲ ਪਰਾਲੀ ਦੀਆਂ ਗੱਠਾਂ ਬਣਾ ਕੇ ਇਸ ਨੂੰ ਖੇਤ ’ਚੋਂ ਬਾਹਰ ਕੱਢਿਆ ਜਾਂਦਾ ਹੈ ਜਦਕਿ ਇਨ-ਸੀਟੂ ਤਰੀਕੇ ਰਾਹੀਂ ਪਰਾਲੀ ਨੂੰ ਖੇਤ ’ਚ ਹੀ ਸੰਭਾਲ ਕੇ ਮਿੱਟੀ ’ਚ ਮਿਲਾਇਆ ਜਾਂਦਾ ਹੈ ਜਾਂ ਢੁਕਵੀਂ ਮਸ਼ੀਨਰੀ ਦੀ ਮਦਦ ਨਾਲ ਅਗਲੀ ਫ਼ਸਲ ਦੀ ਬਿਜਾਈ ਕੀਤੀ ਜਾਂਦੀ ਹੈ। ਖੇਤੀਬਾੜੀ ਵਿਕਾਸ ਅਫ਼ਸਰ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪਿੰਡ ਪੱਧਰ ’ਤੇ ਕਿਸਾਨਾਂ ਨਾਲ ਮੀਟਿੰਗਾਂ ਕਰਨ ਦੇ ਨਾਲ ਬੇਲਰ ਮਾਲਕਾਂ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਪਰਾਲੀ ਦੀਆਂ ਗੱਠਾਂ ਬਣਾਉਣ ਅਤੇ ਇਸ ਨੂੰ ਖੇਤਾਂ ’ਚੋਂ ਬਾਹਰ ਕੱਢਣ ਦਾ ਕੰਮ ਸੁਚਾਰੂ ਢੰਗ ਨਾਲ ਨ ੇਪਰੇ ਚਾੜ੍ਹਿਆ ਜਾ ਸਕੇ।