ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ 20 ਹਜ਼ਾਰ 814 ਮੀਟ੍ਰਿਕ ਟਨ ਝੋਨੇ ਦੀ ਆਮਦ- ਡੀ.ਸੀ.
ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਪ੍ਰਕਿਰਿਆ ਹੌਲੀ-ਹੌਲੀ ਤੇਜ ਹੋ ਰਹੀ ਹੈ। ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਨੂੰ ਨਾਲੋਂ-ਨਾਲ ਯਕੀਨੀ ਬਣਾਇਆ ਜਾਵੇ।
ਅਜੀਤ ਡੈਸਕ
20-10-2026