20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

–ਝੋਟਾ ਹੱਤਿਆ ਮਾਮਲਾ- ਬੁਢਲਾਡਾ ’ਚ ਵਿਧਾਇਕ ਦੇ ਘਰ ਅੱਗੇ ਜਥੇਬੰਦੀਆਂ ਨੇ ਰੋਸ ਧਰਨੇ ਉਪਰੰਤ ਰੋਸ ਪੱਤਰ ਦਿੱਤਾ

ਬੁਢਲਾਡਾ, 19 ਅਕਤੂਬਰ (ਸੁਨੀਲ ਮਨਚੰਦਾ)- ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਪੰਜਾਬ ਭਰ ’ਚ ਸੱਤਾਧਾਰੀ ਧਿਰ ਦੇ ਵਿਧਾਇਕਾਂ ਦੇ ਘਰਾਂ ਅਤੇ ਦਫ਼ਤਰਾਂ ਦਾ ਘਿਰਾਓ ਕਰ ਕੇ ਲਾਹਨਤ ਪੱਤਰ ਲਗਾਉਣ ਦੇ ਮੱਦੇਨਜ਼ਰ ਇੱਥੇ ਵੀ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਿਹਾ ਹੈ। ਹਲਕਾ ਵਿਧਾਇਕ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ ਹੋਣ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਨੇ ਜਿੱਥੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ, ਉੱਥੇ ਸੂਬੇ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਨਿੰਦਾ ਮਤਾ ਪਾਸ ਕੀਤਾ ਗਿਆ।

ਅਜੀਤ ਡੈਸਕ 20-10-2026
ਬੁਢਲਾਡਾ, 19 ਅਕਤੂਬਰ (ਸੁਨੀਲ ਮਨਚੰਦਾ)- ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਪੰਜਾਬ ਭਰ ’ਚ ਸੱਤਾਧਾਰੀ ਧਿਰ ਦੇ ਵਿਧਾਇਕਾਂ ਦੇ ਘਰਾਂ ਅਤੇ ਦਫ਼ਤਰਾਂ ਦਾ ਘਿਰਾਓ ਕਰ ਕੇ ਲਾਹਨਤ ਪੱਤਰ ਲਗਾਉਣ ਦੇ ਮੱਦੇਨਜ਼ਰ ਇੱਥੇ ਵੀ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਿਹਾ ਹੈ। ਹਲਕਾ ਵਿਧਾਇਕ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ ਹੋਣ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਨੇ ਜਿੱਥੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ, ਉੱਥੇ ਸੂਬੇ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਨਿੰਦਾ ਮਤਾ ਪਾਸ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ੇ ਦੇ ਸੌਦਾਗਰਾਂ ਨੂੰ ਮੌਕੇ ’ਤੇ ਦਬੋਚਦਾ ਸੀ ਅਤੇ ਪੁਲਿਸ ਨੂੰ ਉਨ੍ਹਾਂ ’ਤੇ ਕਾਰਵਾਈ ਕਰਨ ਲਈ ਜ਼ੋਰ ਪਾਉਂਦਾ ਸੀ ਪਰ ਨਸ਼ਾ ਤਸਕਰ ਨੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ, ਜਿਸ ਤੋਂ ਸਿੱਧ ਹੁੰਦਾ ਹੈ ਕਿ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਧਰਨੇ ਦੌਰਾਨ ਪੁਲਿਸ ਫੋਰਸ ਨੇ ਵੀ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਹੋਈਆਂ ਸਨ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਅਮਨ ਸਿੰਗਲਾ ਢੈਪਈ ਕਾਂਗਰਸ ਵਲੋਂ ‘ਵੋਟ ਬਚਾਓ-ਦੇਸ਼ ਬਚਾਓ’ ਮੁਹਿੰਮ ਦਾ ਖੇਤਰੀ ਨਿਗਰਾਨ ਨਿਯੁਕਤ ਅਗਲੀ ਖ਼ਬਰ ਬਲਕਾਰ ਸਿੰਘ ਸਹੋਤਾ ਭਾਜਪਾ ਐਸ.ਸੀ. ਮੋਰਚਾ ਦੇ ਸੂਬਾ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।