ਪਿੰਡ ਬੰਗੀ ਨਿਹਾਲ ਸਿੰਘ ਵਿਖੇ 15 ਪਰਿਵਾਰ ਭਾਜਪਾ ’ਚ ਸ਼ਾਮਿਲ
ਰਾਮਾਂ ਮੰਡੀ, 21 ਅਕਤੂਬਰ (ਤਰਸੇਮ ਸਿੰਗਲਾ)-ਹਲਕਾ ਤਲਵੰਡੀ ਸਾਬੋ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਇਕ ਸਮਾਗਮ ਦੇ ਆਯੋਜਨ ਦੌਰਾਨ 15 ਪਰਿਵਾਰਾਂ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ। ਜ਼ਿਲ੍ਹਾ ਭਾਜਪਾ ਦੇ ਉਪ-ਪ੍ਰਧਾਨ ਅਤੇ ਨੌਜਵਾਨ ਆਗੂ ਨਵਜੋਤ ਸਿੰਘ ਗੁਣੀ ਗਾਟਵਾਲੀ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ।
ਰਾਮਾਂ ਮੰਡੀ, 21 ਅਕਤੂਬਰ (ਤਰਸੇਮ ਸਿੰਗਲਾ)-ਹਲਕਾ ਤਲਵੰਡੀ ਸਾਬੋ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਇਕ ਸਮਾਗਮ ਦੇ ਆਯੋਜਨ ਦੌਰਾਨ 15 ਪਰਿਵਾਰਾਂ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ। ਜ਼ਿਲ੍ਹਾ ਭਾਜਪਾ ਦੇ ਉਪ-ਪ੍ਰਧਾਨ ਅਤੇ ਨੌਜਵਾਨ ਆਗੂ ਨਵਜੋਤ ਸਿੰਘ ਗੁਣੀ ਗਾਟਵਾਲੀ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਭਾਜਪਾ ਪ੍ਰਤੀ ਦਿਖਾਇਆ ਜਾ ਰਿਹਾ ਉਤਸ਼ਾਹ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਦੇਸ਼ ਦੀ ਤਰੱਕੀ, ਮਜ਼ਬੂਤ ਪ੍ਰਸ਼ਾਸਨ ਅਤੇ ਵਿਕਾਸ ਨੂੰ ਪਹਿਲ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਸੁਖਪਾਲ ਸਿੰਘ ਲਾਭੀ (ਮੈਂਬਰ), ਕਾਕਾ ਸਿੰਘ (ਪੰਜਾਬ ਪ੍ਰਧਾਨ, ਲੇਬਰ ਯੂਨੀਅਨ), ਤਰਸੇਮ ਸਿੰਘ, ਅਮਨਦੀਪ ਸਿੰਘ, ਲਾਡੀ ਸਿੰਘ, ਪ੍ਰਦੀਪ ਸਿੰਘ, ਗੋਰੀ ਸਿੰਘ, ਟੋਟੀ ਸਿੰਘ, ਵਿੱਕੀ ਸਿੰਘ, ਮੰਗਾ ਸਿੰਘ, ਗੁਰਮੀਤ ਸਿੰਘ, ਪ੍ਰੀਤ ਸਿੰਘ, ਅਮਰਜੀਤ ਸਿੰਘ, ਦਰਸ਼ਨ ਸਿੰਘ ਅਤੇ ਗੁਰਮੀਤ ਸਿੰਘ ਦੇ ਪਰਿਵਾਰ ਸ਼ਾਮਿਲ ਹਨ। ਇਸ ਮੌਕੇ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਨਵੇਂ ਸਾਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਆਮ ਵਰਕਰ ਅਤੇ ਐਨ.ਜੀ.ਜੀ. ਟੀਮ ਦੇ ਮੈਂਬਰ ਵੀ ਹਾਜ਼ਰ ਸਨ।